Punjab
DC ਜਤਿੰਦਰ ਜੋਰਵਾਲ ਨੇ ਕੀਤਾ ਮੰਡੀ ਦਾ ਦੌਰਾ
KHANNA : ਪੰਜਾਬ ਚ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਰਹੀ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਮੀਟਿੰਗ ਕੀਤੀ।
ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਕੋਸ਼ਿਸ਼ ਹੈ ਕਿ ਹੜਤਾਲ ਜਲਦੀ ਖਤਮ ਕਰਵਾ ਕੇ ਸੀਜ਼ਨ ਵਧੀਆ ਤਰੀਕੇ ਨਾਲ ਚਲਾਇਆ ਜਾਵੇਗਾ। ਸ਼ੈਲਰ ਮਾਲਕ ਦਿਲਮੇਘ ਸਿੰਘ ਖੱਟੜਾ ਨੇ ਕਿਹਾ ਕਿ ਸਮੱਸਿਆ ਬਹੁਤ ਗੰਭੀਰ ਹੈ। ਝੋਨਾ ਰੱਖਣ ਨੂੰ ਥਾਂ ਨਹੀਂ ਹੈ। ਜਿਹੜੀ ਸਮੱਸਿਆ ਕਈ ਮਹੀਨਿਆਂ ਤੱਕ ਹੱਲ ਨਹੀਂ ਹੋਈ ਉਹ ਦੋ ਦਿਨਾਂ ਅੰਦਰ ਕਿਵੇਂ ਹੱਲ ਹੋ ਸਕਦੀ ਹੈ। ਆੜ੍ਹਤੀ ਐਸੋਸੀਏਸ਼ਨ ਖੰਨਾ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਹੈ ਕਿ ਓਹਨਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਜੇਕਰ ਮੰਗਾਂ ਪੂਰੀਆਂ ਹੁੰਦੀਆਂ ਹਨ ਤਾਂ ਹੜਤਾਲ ਖਤਮ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਕੀ ਕਿਹਾ….
ਝੋਨੇ ਦਾ ਸੀਜ਼ਨ ਇੱਕ ਅਕਤੂਬਰ ਤੋਂ ਸ਼ੁਰੂ ਹੋ ਜਾਂਦਾ ਹੈ । ਆੜ੍ਹਤੀ ਐਸੋਸੀਏਸ਼ਨ ਨਾਲ ਮੀਟਿੰਗ ਕਰਦਿਆਂ ਕਿਹਾ ਇੱਕ -ਇੱਕ ਕਿਸਾਨ ਦਾ ਮੰਡੀਆਂ ‘ਚੋਂ ਦਾਣਾ ਚੁਕਿਆ ਜਾਵੇਗਾ ਅਤੇ ਖੱਜਲ-ਖੁਆਰੀ ਹੀਂ ਹੋਵੇਗੀ ।