Punjab
ਰੋਪੜ ਦੀ DC ਸੋਨਾਲੀ ਗਿਰੀ ਨੂੰ ਹੋਇਆ ਕੋਰੋਨਾ

- ਪਤੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ
- ਕੋਰੋਨਾ ਦੀ ਲਪੇਟ ‘ਚ ਸਿਵਲ,ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ
ਰੋਪੜ, 11 ਜੁਲਾਈ (ਅਵਤਾਰ ਸਿੰਘ): ਪੰਜਾਬ ‘ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ ‘ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਕਈ ਵੱਡੇ ਅਧਿਕਾਰੀਆਂ ਤੇ ਅਫਸਰਾਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੀਟਿਵ ਆ ਰਹੀਆਂ ਹਨ।ਹੁਣ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਅਤੇ ਉਨ੍ਹਾਂ ਦੀ ਪਤਨੀ ਸੋਨਾਲੀ ਗਿਰੀ ਦੀ ਕੋਰੋਨਾ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।ਜ਼ਿਕਰਯੋਗ ਹੈ ਕਿ ਵਿਪੁਲ ਉਜਵਲ ਦੀ ਪਤਨੀ ਸੋਨਾਲੀ ਗਿਰੀ ਰੋਪੜ ਵਿਚ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਹਨ।ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਟੈਸਟ ਕਰਵਾਇਆ ਸੀ ,ਕਿਉਂਕਿ ਬਾਜਵਾ ਨਾਲ ਹੋਈ ਮੀਟਿੰਗ ‘ਚ ਵੀ ਵਿਪੁਲ ਉਜਵਲ ਵੀ ਮੌਜੂਦ ਸਨ। ਵਿਪੁਲ ਉਜਵਲ ਪਿਛਲੇ ਦਿਨਾਂ ਦੌਰਾਨ ਸਰਕਾਰੀ ਮੀਟਿੰਗਾਂ ਵਿੱਚ ਕੁਝ ਹੋਰ ਅਧਿਕਾਰੀਆਂ ਤੇ ਮੰਤਰੀਆਂ ਆਦਿ ਦੇ ਵੀ ਸੰਪਰਕ ਵਿੱਚਰਹੇ ਹਨ। ਬਾਜਵਾ ਦਾ ਚੰਡੀਗੜ੍ਹ ਕੋਠੀ ‘ਤੇ ਡਾਕਟਰਾਂ ਵੱਲੋਂ ਟੈਸਟ ਕੀਤਾ ਗਿਆ ਹੈ ਅਤੇ ਰਿਪੋਰਟ ਦਾ ਇੰਤਜ਼ਾਰ ਹੈ।ਦੱਸ ਦੇਈਏ ਕਿ ਪਤੀ-ਪਤਨੀ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ‘ਚ ਹਫੜਾ-ਦਫੜੀ ਮਚੀ ਹੋਈ ਹੈ। ਵਿਪੁਲ ਉੱਜਵਲ 2008 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ ਅਤੇ ਉਨ੍ਹਾਂ ਨੇ ਯੂ.ਪੀ.ਐਸ.ਸੀ. ਸਿਵਲ ਸਰਵਿਸਿਜ਼ ਦੀ ਪ੍ਰੀਖਿਆ ‘ਚ 14ਵਾਂ ਰੈਂਕ ਹਾਸਲ ਕੀਤਾ ਸੀ, ਜਦੋਂ ਕਿ ਉਨ੍ਹਾਂ ਦੀ ਪਤਨੀ ਸੋਨਾਲੀ ਗਿਰੀ ਨੇ 42ਵਾਂ ਰੈਂਕ ਹਾਸਲ ਕੀਤਾ ਸੀ।