Punjab
ਪਟਿਆਲਾ ‘ਚ ਹੋਈ ਹਿੰਸਾ ਤੋਂ ਬਾਅਦ ਕਾਲੀ ਦੇਵੀ ਮੰਦਰ ਦੇ ਬਾਹਰ ਡੀ.ਸੀ ਪਟਿਆਲਾ ਸਾਕਸ਼ੀ ਸਾਹਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਪਟਿਆਲਾ : ਪਟਿਆਲਾ ‘ਚ ਹੋਈ ਹਿੰਸਾ ਤੋਂ ਬਾਅਦ ਕਾਲੀ ਦੇਵੀ ਮੰਦਰ ਦੇ ਬਾਹਰ ਡੀ.ਸੀ ਪਟਿਆਲਾ ਸਾਕਸ਼ੀ ਸਾਹਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਡੀ.ਸੀ. ਨੇ ਕਿਹਾ ਬੀਤੇ ਦਿਨ ਹੋਏ ਕਾਲੀ ਦੇਵੀ ਮੰਦਰ ‘ਤੇ ਪਥਰਾਅ ਦੇ ਮਾਮਲੇ ‘ਚ ਮੁੱਖ ਦੋਸ਼ੀ ਹਰੀਸ਼ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸਾਕਸ਼ੀ ਨੇ ਕਿਹਾ ਕਿ ਘਟਨਾ ਦੌਰਾਨ ਜੋ ਵੀਡੀਓ ਬਣਾਈ ਗਈ ਸੀ, ਉਸ ਦੀ ਜਾਂਚ ਕੀਤੀ ਜਾ ਰਹੀ ਹੈ। ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਜਾਰੀ ਹੈ।
ਡੀ.ਸੀ. ਨੇ ਕਿਹਾ ਕਿ ਅੱਜ ਹਿੰਦੂ ਸਮਾਜ ਵੱਲੋਂ ਦਿੱਤੇ ਗਏ ਪਟਿਆਲਾ ਬੰਦ ਦੇ ਸੱਦੇ ਦੀ ਇਜਾਜ਼ਤ ਨਹੀਂ ਦਿੱਤੀ ਗਈ। ਫਿਲਹਾਲ ਪਟਿਆਲਾ ਦੇ ਹਾਲਾਤ ਸਾਡੇ ਕੰਟਰੋਲ ‘ਚ ਹਨ, ਅਜਿਹੀ ਸਥਿਤੀ ਦੁਬਾਰਾ ਨਹੀਂ ਬਣਨ ਦਿੱਤੀ ਜਾਵੇਗੀ।