Connect with us

Punjab

ਅਬੋਹਰ ‘ਚ ਪਤੀ-ਪਤਨੀ ਦੀਆਂ ਘਰੋਂ ਮਿਲੀਆਂ ਲਾਸ਼ਾਂ, ਪਿੰਡ ‘ਚ ਫੈਲੀ ਸਨਸਨੀ

Published

on

ਅਬੋਹਰ ਦੇ ਪਿੰਡ ਕੁੰਡਲ ‘ਚ ਸ਼ੱਕੀ ਹਾਲਤ ‘ਚ ਪਤੀ-ਪਤਨੀ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਲਾਸ਼ਾਂ ਬਹੁਤ ਬੁਰੀ ਹਾਲਤ ਵਿਚ ਸਨ, ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮੌਤ ਕਈ ਦਿਨ ਪਹਿਲਾਂ ਹੋਈ ਸੀ। ਸੂਚਨਾ ਮਿਲਣ ’ਤੇ ਪੁਲੀਸ ਦੇ ਉੱਚ ਅਧਿਕਾਰੀਆਂ ਨੇ ਪਿੰਡ ਕੁੰਡਲ ਵਿੱਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੂਤਰਾਂ ਅਨੁਸਾਰ ਵਕੀਲ ਸਿੰਘ (33) ਪੁੱਤਰ ਆਤਮਾ ਸਿੰਘ ਦਾ ਦੂਜਾ ਵਿਆਹ ਕਰੀਬ 6 ਮਹੀਨੇ ਪਹਿਲਾਂ ਹੋਇਆ ਸੀ। ਹੁਣ ਪਤੀ-ਪਤਨੀ ਦੀ ਲਾਸ਼ ਸ਼ੱਕੀ ਹਾਲਤ ‘ਚ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਦੀ ਲਾਸ਼ ਬੈੱਡ ‘ਤੇ ਪਈ ਸੀ, ਜਦਕਿ ਵਕੀਲ ਸਿੰਘ ਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ। ਪਹਿਲੀ ਨਜ਼ਰੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਵਿਅਕਤੀ ਨੇ ਕਥਿਤ ਤੌਰ ‘ਤੇ ਪਹਿਲਾਂ ਆਪਣੀ ਪਤਨੀ ਦਾ ਕਤਲ ਕੀਤਾ ਅਤੇ ਫਿਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਮੁਤਾਬਕ ਜਾਂਚ ਤੋਂ ਬਾਅਦ ਹੀ ਸਾਰਾ ਮਾਮਲਾ ਸਾਹਮਣੇ ਆਵੇਗਾ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਕੀਲ ਸਿੰਘ ਦਿਹਾੜੀਦਾਰ ਦਾ ਕੰਮ ਕਰਦਾ ਸੀ ਅਤੇ ਰਾਏ ਸਿੱਖ ਭਾਈਚਾਰੇ ਨਾਲ ਸਬੰਧਤ ਸੀ। ਪਿਛਲੇ ਕਈ ਦਿਨਾਂ ਤੋਂ ਉਸ ਦੇ ਘਰੋਂ ਬਦਬੂ ਆ ਰਹੀ ਸੀ। ਜਦੋਂ ਗੁਆਂਢੀਆਂ ਨੇ ਖੁਦ ਜਾਂਚ ਕੀਤੀ ਤਾਂ ਘਰ ਵਿੱਚੋਂ ਦੋ ਲਾਸ਼ਾਂ ਮਿਲੀਆਂ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਲਾਸ਼ਾਂ ਸੜੀਆਂ ਹੋਈਆਂ ਹਨ। ਸੂਚਨਾ ਮਿਲਣ ’ਤੇ ਥਾਣਾ ਸਦਰ ਦੇ ਇੰਚਾਰਜ ਗੁਰਮੀਤ ਸਿੰਘ ਦਲਬਾਲ ਸਮੇਤ ਮੌਕੇ ’ਤੇ ਪੁੱਜੇ ਅਤੇ ਆਸਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ। ਇਸ ਸਬੰਧੀ ਡੀਐਸਪੀ ਦਿਹਾਤੀ ਏਡੀ ਸਿੰਘ ਨੇ ਦੱਸਿਆ ਕਿ ਸਦਰ ਥਾਣਾ ਇੰਚਾਰਜ ਪੁਲੀਸ ਟੀਮ ਸਮੇਤ ਮੌਕੇ ’ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।