Connect with us

Punjab

ਬੰਦ ਘਰ ‘ਚੋਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ,ਕਤਲ ਦਾ ਸ਼ੱਕ

Published

on

11AUGUST 2023: ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਮੀਕਾ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਘਰ ‘ਚੋਂ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ।ਇਹ ਲਾਸ਼ਾਂ ਉਨ੍ਹਾਂ ਦੇ ਹੀ ਘਰ ‘ਚੋਂ ਮਿਲੀਆਂ ਜਦੋਂ ਕਿ ਪਿੰਡ ਵਾਸੀਆਂ ਅਤੇ ਪੁਲਸ ਨੇ ਘਰ ਦੇ ਬਾਹਰ ਲੱਗੇ ਤਾਲੇ ਤੋੜ ਦਿੱਤੇ ਅਤੇ ਲਾਸ਼ ਨੂੰ ਦੇਖਿਆ।

ਮ੍ਰਿਤਕ ਦੇ ਭਤੀਜੇ ਜ਼ੋਰਾਵਰ ਸਿੰਘ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਦੁਬਈ ਵਿੱਚ ਰਹਿੰਦਾ ਹੈ ਅਤੇ ਉਸ ਨੂੰ ਫੋਨ ਆਇਆ ਸੀ ਕਿ ਉਹ ਆਪਣੇ ਘਰ ਫੋਨ ਕਰ ਰਿਹਾ ਹੈ ਪਰ ਕੋਈ ਗੱਲਬਾਤ ਨਹੀਂ ਹੋਈ ਅਤੇ ਜਦੋਂ ਉਸ ਨੇ ਆ ਕੇ ਦੇਖਿਆ ਤਾਂ ਘਰ ਨੂੰ ਬਾਹਰੋਂ ਤਾਲਾ ਲੱਗਿਆ ਹੋਇਆ ਸੀ। ਅਤੇ ਜਦੋਂ ਪਿੰਡ ਦੀ ਪੰਚਾਇਤ ਅਤੇ ਪੁਲਿਸ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਤਾਲਾ ਤੋੜ ਕੇ ਦੇਖਿਆ ਕਿ ਘਰ ਦੇ ਅੰਦਰ ਉਸਦੇ ਚਾਚੇ ਅਤੇ ਚਾਚੀ ਦੀਆਂ ਲਾਸ਼ਾਂ ਪਈਆਂ ਸਨ ਅਤੇ ਉਨ੍ਹਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ। ਉਕਤ ਮਾਮਲੇ ‘ਚ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਜਦਕਿ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।