Punjab
ਸੇਵਾਮੁਕਤ ਫੌਜੀ ਦੀ ਸਤਲੁਜ ਦਰਿਆ ਵਿੱਚੋਂ ਮਿਲੀ ਲਾਸ਼
PUNJAB : ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲੀਸ ਨੇ ਪਿੰਡ ਬੇਲੀ ਵਿੱਚ ਸਤਲੁਜ ਦਰਿਆ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਸੀ, ਜਿਸ ਦੀ ਪਛਾਣ ਹੋ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਭਰਤਗੜ੍ਹ ਦੇ ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਸੁਸ਼ੀਲ ਕੁਮਾਰ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਕਿਸ਼ਨ ਸਿੰਘ ਪੁੱਤਰ ਠਾਕੁਰ ਸਿੰਘ ਵਾਸੀ ਪਿੰਡ ਲੱਖੇਕੇ ਉੱਤਰ ਥਾਣਾ ਸਦਰ ਫਾਜ਼ਿਲਕਾ ਜ਼ਿਲਾ ਫਾਜ਼ਿਲਕਾ ਵਜੋਂ ਹੋਈ ਹੈ, ਜੋ ਕਿ ਫੌਜ ‘ਚੋਂ ਸੇਵਾ ਮੁਕਤ ਹੋ ਕੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ।
ਉਸ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਨੂੰ ਦੱਸਿਆ ਕਿ ਉਹ 20 ਅਪ੍ਰੈਲ ਨੂੰ ਇਹ ਕਹਿ ਕੇ ਆਪਣੇ ਘਰ ਆਇਆ ਸੀ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਮੱਥਾ ਟੇਕਣ ਜਾ ਰਿਹਾ ਹੈ, ਪਰ ਉਹ ਘਰ ਵਾਪਸ ਨਹੀਂ ਆਇਆ। ਇਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਕੀਤੀ ਤਾਂ ਉਨ੍ਹਾਂ ਨੂੰ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਲਾਸ਼ ਮਿਲਣ ਦਾ ਪਤਾ ਲੱਗਾ। ਇਸ ਤੋਂ ਬਾਅਦ ਅੱਜ ਸਾਬਕਾ ਸੈਨਿਕ ਦੇ ਪਰਿਵਾਰਕ ਮੈਂਬਰ ਸਿਵਲ ਹਸਪਤਾਲ ਪੁੱਜੇ ਅਤੇ ਲਾਸ਼ ਦੀ ਸ਼ਨਾਖਤ ਕੀਤੀ ਗਈ। ਪੁਲਿਸ ਦੀ ਕਾਰਵਾਈ : 174 ਦੀ ਕਾਰਵਾਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।