Punjab
ਮਾਨ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਤੋਹਫਾ, ਜਾਣੋ
ਚੰਡੀਗੜ੍ਹ 12 ਨਵੰਬਰ 2023 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 22 ਸੀਨੀਅਰ ਸਹਾਇਕਾਂ ਨੂੰ ਸੁਪਰਡੈਂਟ ਗਰੇਡ-2 ਵਜੋਂ ਤਰੱਕੀ ਦੇ ਕੇ ਦੀਵਾਲੀ ਦਾ ਤੋਹਫ਼ਾ ਦਿੱਤਾ ਗਿਆ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਤਰੱਕੀਆਂ ਸਬੰਧੀ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕੀਤਾ ਹੈ। ਇਸ ਮੌਕੇ ਪਦਉੱਨਤ ਹੋਏ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਚੰਗੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਵਿਭਾਗ ਦੇ 22 ਸੁਪਰਡੈਂਟ ਗ੍ਰੇਡ-2 ਨੂੰ ਤਰੱਕੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚ 7 ਅਨੁਸੂਚਿਤ ਜਾਤੀ, 1 ਪੱਛੜੀ ਸ਼੍ਰੇਣੀ ਅਤੇ 2 ਦਿਵਯਾਂਗ ਹਨ।