Connect with us

India

ਵਿਸ਼ਵ ਦੇ ਸਭ ਦੇ ਬਜ਼ੁਰਗ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ ‘ਚ ਦੇਹਾਂਤ

Published

on

ਦੁਨੀਆ ਦੇ ਸਭ ਤੋਂ ਬਜ਼ੁਰਗ ਵੈਟਰਨ ਐਥਲੀਟ, 114 ਸਾਲਾ ਫੌਜਾ ਸਿੰਘ, ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ। ਫੌਜਾ ਸਿੰਘ, ਜੋ ਕਿ ਮੂਲ ਰੂਪ ਵਿੱਚ ਪੰਜਾਬ ਦੇ ਬਿਆਸ ਤੋਂ ਹਨ, ਬ੍ਰਿਟੇਨ ਵਿੱਚ ਰਹਿੰਦੇ ਸਨ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵੈਟਰਨ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈ ਕੇ ਕਈ ਰਿਕਾਰਡ ਬਣਾਏ ਸਨ।

ਦੁਨੀਆ ਦੇ ਸਭ ਤੋਂ ਬਜ਼ੁਰਗ ਮਹਾਨ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਸੋਮਵਾਰ ਨੂੰ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 114 ਸਾਲ ਦੇ ਸਨ। ਉਹ ਸ਼ਾਮ ਨੂੰ ਜਲੰਧਰ ਵਿੱਚ ਆਪਣੇ ਘਰ ਦੇ ਬਾਹਰ ਸੈਰ ਕਰ ਰਹੇ ਸਨ ਜਦੋਂ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਉਹ ਗੰਭੀਰ ਜ਼ਖਮੀ ਹੋ ਗਏ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਫੌਜਾ ਸਿੰਘ ਨੇ ਸਾਲ 2000 ਵਿੱਚ ਆਪਣੀ ਮੈਰਾਥਨ ਯਾਤਰਾ ਸ਼ੁਰੂ ਕੀਤੀ ਸੀ ਅਤੇ ਅੰਤ ਵਿੱਚ ਅੱਠ ਦੌੜਾਂ ਵਿੱਚ ਹਿੱਸਾ ਲਿਆ।

ਫੌਜਾ ਸਿੰਘ, ਜੋ ਕਿ ਮੂਲ ਰੂਪ ਵਿੱਚ ਪੰਜਾਬ ਦੇ ਬਿਆਸ ਤੋਂ ਹਨ, ਬ੍ਰਿਟੇਨ ਵਿੱਚ ਰਹਿੰਦੇ ਸਨ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵੈਟਰਨ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈ ਕੇ ਕਈ ਰਿਕਾਰਡ ਬਣਾਏ ਸਨ। ਉਹ ਚੰਡੀਗੜ੍ਹ ਦੀ 100 ਸਾਲਾ ਵੈਟਰਨ ਐਥਲੀਟ ਬੀਬੀ ਮਾਨ ਕੌਰ ਦੇ ਬਹੁਤ ਵੱਡੇ ਪ੍ਰਸ਼ੰਸਕ ਸਨ। ਇੱਕ ਪ੍ਰੋਗਰਾਮ ਦੌਰਾਨ ਸੁਖਨਾ ਝੀਲ ਪਹੁੰਚੇ ਫੌਜਾ ਸਿੰਘ ਨੇ ਕਿਹਾ ਸੀ ਕਿ ਜੇਕਰ ਤੁਸੀਂ ਲੰਬੀ ਉਮਰ ਜਿਉਣਾ ਚਾਹੁੰਦੇ ਹੋ, ਤਾਂ ਰੋਜ਼ਾਨਾ ਸੈਰ ਕਰੋ ਅਤੇ ਕਸਰਤ ਕਰੋ ਅਤੇ ਜੰਕ ਫੂਡ ਤੋਂ ਬਚੋ।

ਫੌਜਾ ਸਿੰਘ ਨੇ 2000 ਵਿਚ 89 ਸਾਲ ਦੀ ਉਮਰ ’ਚ ਲੰਡਨ ਮੈਰਾਥਨ ਤੋਂ ਦੌੜਨ ਦੀ ਸ਼ੁਰੂਆਤ ਕੀਤੀ। 2003 ’ਚ 92 ਸਾਲ ਦੀ ਉਮਰ ’ਚ ਉਨ੍ਹਾਂ ਨੇ 90 ਸਾਲਾਂ ਤੋਂ ਉਪਰ ਬਾਬਿਆਂ ਦੀ ਦੌੜ ’ਚ ਹਿੱਸਾ ਲਿਆ ਅਤੇ 5 ਘੰਟੇ 40 ਮਿੰਟਾਂ ਦਾ ਵਿਸ਼ਵ ਰਿਕਾਰਡ ਬਣਾਇਆ। ਇਸ ਤੋਂ ਬਾਅਦ 2003 ’ਚ ਲੰਡਨ ਮੈਰਾਥਨ ਉਨ੍ਹਾਂ ਨੇ 6 ਘੰਟੇ 2 ਮਿੰਟ ’ਚ ਪੂਰੀ ਕੀਤੀ। ਇਸ ਤਰ੍ਹਾਂ ਉਨ੍ਹਾਂ ਨੇ ਮੈਰਾਥਨਜ਼ ’ਚ ਹਿੱਸਾ ਲੈਣਾ ਜਾਰੀ ਰੱਖਿਆ ਅਤੇ 2012 ਤਕ ਉਨ੍ਹਾਂ ਨੇ 6 ਲੰਡਨ ਮੈਰਾਥਨਜ਼ ਹਿੱਸਾ ਲਿਆ। ਦੋ ਕੈਨੇਡੀਆਈ ਮੈਰਾਥਨਜ਼, ਨਿਊਯਾਰਕ ਮੈਰਾਥਨਜ਼ ਅਤੇ ਅਨੇਕਾਂ ਹਾਫ ਮੈਰਾਥਨਜ਼ ’ਚ ਹਿੱਸਾ ਲਿਆ। ਉਨ੍ਹਾਂ ਦੀਆਂ ਮੈਰਾਥਨਜ਼ ਦੇ ਖੇਤਰ ’ਚ ਪ੍ਰਾਪਤੀਆਂ ਦੀ ਬਦੌਲਤ 13 ਨਵੰਬਰ 2003 ਨੂੰ ਅਮਰੀਕਾ ਦੇ ਗਰੁੱਪ ਨੈਸ਼ਨਲ ਐਥਨਿਕ ਕੋਲੇਸ਼ਨ ਨੇ ‘ਏਲਿਸ ਆਈਲੈਂਡ ਮੈਡਲ ਆਫ ਆਨਰ’ਨਾਲ ਸਨਮਾਨਿਤ ਕੀਤਾ। ਇਸ ਗਰੁੱਪ ਦੇ ਚੇਅਰਮੈਨ ਵਿਲੀਅਮ ਫੁਗਾਜ਼ੀ ਨੇ ਕਿਹਾ ਕਿ ਸਿੰਘ ਨਸਲੀ ਸਹਿਣਸ਼ੀਲਤਾ ਦਾ ਪ੍ਰਤੀਕ ਹੈ ਅਤੇ ਉਸ ਦਾ ਦੌੜਨਾ 11 ਸਤੰਬਰ ਨੂੰ ਹੋਏ ਅੱਤਵਾਦੀ ਪਾੜੇ ਨੂੰ ਦੂਰ ਕਰਨ ’ਚ ਮਦਦ ਕਰਦਾ ਹੈ। ਉਹ ਸਭ ਤੋਂ ਵੱਡੀ ਪ੍ਰੇਰਣਾ ਹੈ। ਇਸ ਤੋਂ ਬਾਅਦ ਯੂ. ਕੇ. ਆਧਾਰਿਤ ਇਕ ਸੰਗਠਨ ਵਲੋਂ ਉਨ੍ਹਾਂ ਨੂੰ ‘ਪ੍ਰਾਈਡ ਆਫ ਇੰਡੀਆ’ਦਾ ਖਿਤਾਬ ਵੀ ਦਿੱਤਾ ਗਿਆ।

ਵਿਸ਼ਵ ਦੇ ਪਹਿਲੇ 100 ਸਾਲਾ ਦੌੜਾਕ

16 ਅਕਤੂਬਰ 2011 ਨੂੰ ਟੋਰਾਂਟੋ ਮੈਰਾਥਨ 8 ਘੰਟੇ 11 ਮਿੰਟ ਅਤੇ 6 ਸਕਿੰਟ ’ਚ ਪੂਰੀ ਕਰ ਕੇ ਉਹ ਵਿਸ਼ਵ ਦੇ ਪਹਿਲੇ 100 ਸਾਲਾ ਬਜ਼ੁਰਗ ਦੌੜਾਕ ਬਣੇ ਪਰ ਗਿੰਨੀਜ਼ ਵਰਲਡ ਰਿਕਾਰਡਜ਼ ਨੇ ਇਸ ਰਿਕਾਰਡ ਨੂੰ ਮਾਨਤਾ ਨਹੀਂ ਦਿੱਤੀ ਕਿਉਂਕਿ ਉਨ੍ਹਾਂ ਕੋਲ ਜਨਮ ਸਰਟੀਫਿਕੇਟ ਨਹੀਂ ਸੀ ਪਰ ਬਾਅਦ ’ਚ ਉਨ੍ਹਾਂ ਨੇ ਆਪਣਾ ਬ੍ਰਿਟਿਸ਼ ਪਾਸਪੋਰਟ ਅਤੇ ਮਹਾਰਾਣੀ ਐਲਿਜ਼ਬੇਥ ਵਲੋਂ 100ਵੇਂ ਜਨਮ ਦਿਨ ’ਤੇ ਭੇਜੀ ਚਿੱਠੀ ਦਿਖਾਈ, ਜਿਸ ਤੋਂ ਬਾਅਦ ਉਨ੍ਹਾਂ ਦਾ ਨਾਂ ਗਿੰਨੀਜ਼ ਵਰਲਡ ਰਿਕਾਰਡਜ਼ ’ਚ ਦਰਜ ਹੋਇਆ।

ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਹੋਇਆ।

ਆਪਣੀਆਂ ਲੰਬੀਆਂ ਦੌੜਾਂ ਦੀ ਬਦੌਲਤ ਪੂਰੀ ਦੁਨੀਆ ਵਿੱਚ ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਫੌਜਾ ਸਿੰਘ ਜੀ ਹਮੇਸ਼ਾ ਸਾਡੇ ਦਿਲਾਂ ਅਤੇ ਚੇਤਿਆਂ ‘ਚ ਜਿਉਂਦੇ ਰਹਿਣਗੇ। ਪਰਿਵਾਰ ਤੇ ਚਾਹੁੰਣ ਵਾਲਿਆਂ ਨਾਲ ਦਿਲੋਂ ਹਮਦਰਦੀ। ਪਰਮਾਤਮਾ ਉਹਨਾਂ ਦੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ।

Continue Reading