Punjab
ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂ ਦੀ ਮੌਤ

PAKISTAN: ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਣ ਲਈ 10 ਦਿਨ ਪਹਿਲਾਂ ਭਾਰਤ ਤੋਂ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਿਲ ਇਕ ਭਾਰਤੀ ਸ਼ਰਧਾਲੂ ਦੀ ਸੋਮਵਾਰ ਯਾਨੀ 22 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਦੇ ਅੰਦਰ ਸੁੱਤੇ ਪਏ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ|
ਪਾਕਿਸਤਾਨ ਉਕਾਫ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਰਤੀ ਸ਼ਰਧਾਲੂ ਦੀ ਮ੍ਰਿਤਕ ਦੇਹ ਉਸ ਦੇ ਵਤਨ ਭੇਜਣ ਲਈ ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾ ਰਹੀ ਹੈ| ਇਸ ਸਮੇਂ ਭਾਰਤੀ ਸ਼ਰਧਾਲੂ ਦੀ ਮ੍ਰਿਤਕ ਦੇਹ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਵਿਸ਼ੇਸ਼ ਐਂਬੂਲੈਂਸ ਵਿਚ ਰੱਖੀ ਗਈ ਹੈ|
ਮ੍ਰਿਤਕ ਸ਼ਰਧਾਲੂ ਦੀ ਪਹਿਚਾਨ ਜਨਗੀਰ ਸਿੰਘ ਉਮਰ (66)ਵਜੋਂ ਹੋਈ ਹੈ| ਜਨਗੀਰ ਸਿੰਘ ਪਟਿਆਲਾ ਦਾ ਰਹਿਣ ਵਾਲਾ ਵਾਸੀ ਹੈ|