Connect with us

Corona Virus

ਭਾਰਤ ‘ਚ 24 ਘੰਟਿਆਂ ਵਿੱਚ ਹੋਈ 2003 ਪੀੜਤਾਂ ਦੀਆਂ ਮੌਤਾਂ

Published

on

ਚੰਡੀਗੜ੍ਹ, 17 ਜੂਨ : ਕੋਰੋਨਾ ਦਾ ਖ਼ਤਰਾ ਭਾਰਤ ਵਿਖੇ ਦਿਨੋੰ ਦਿਨ ਵੱਧ ਰਿਹਾ ਹੈ। ਦੱਸ ਦਈਏ ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 10, 974 ਮਾਮਲੇ ਸਾਹਮਣੇ ਆਏ ਹਨ ਜਦਕਿ 2003 ਪੀੜਤਾਂ ਦੀ ਮੌਤ ਦਰਜ ਕੀਤੀ ਗਈ ਹੈ। ਇਸਦੇ ਨਾਲ ਹੀ ਭਾਰਤ ਵਿਖੇ ਕੋਰੋਨਾ ਦੇ ਮਾਮਲੇ 3 ਲੱਖ ਤੋਂ ਵੀ ਪਾਰ ਹੋ ਚੁੱਕੇ ਹਨ। ਦੇਸ਼ ਵਿਖੇ ਕੋਰੋਨਾ ਦੇ ਮਾਮਲਿਆਂ ਦਾ ਅੰਕੜਾ 3 ਲੱਖ 54 ਹਜ਼ਾਰ 65 ਹਨ ਜਦਕਿ ਇਨ੍ਹਾਂ ਵਿਚੋਂ 1 ਲੱਖ 86 ਹਜ਼ਾਰ 935 ਲੋਕ ਠੀਕ ਹੋ ਚੁੱਕੇ ਹਨ ਅਤੇ 1 ਲੱਖ 55 ਹਜ਼ਾਰ 227 ਕੇਸ ਐਕਟਿਵ ਹਨ। ਕੋਰੋਨਾ ਕਾਰਨ ਦੇਸ਼ ਵਿਖੇ 11 ਹਜ਼ਾਰ 903 ਪੀੜਤਾਂ ਦੀ ਜਾਨ ਜਾ ਚੁੱਕੀ ਹੈ।