Connect with us

India

ਸਰਹੰਦ ਫਤਹਿ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਹੋਏ ਆਰੰਭ

Published

on

ਸ਼੍ਰੀ ਫਤਹਿਗੜ੍ਹ ਸਾਹਿਬ, 12 ਮਈ (ਰਣਯੋਧ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਮੁਗ਼ਲ ਸਲਤਨਤ ਦਾ ਖ਼ਾਤਮਾ ਕਰਕੇ ਕੀਤੀ “ਸਰਹਿੰਦ ਫ਼ਤਹਿ” ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਸ ਦੇ 14 ਮਈ ਨੂੰ ਭੋਗ ਪਾਏ ਜਾਣਗੇ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਦੱਸਿਆ ਕਿ 13 ਮਈ ਨੂੰ ਫਤਿਹਗੜ੍ਹ ਸਾਹਿਬ ਦੇ ਇਤਿਹਾਸਕ ਥੇਹ ਤੇ ਸ਼ਾਮੀ 5 ਵਜੇ ਫਤਹਿ ਦੇ ਨਿਸ਼ਾਨ ਚਲਾਏ ਜਾਣਗੇ । ਉਨ੍ਹਾਂ ਦੱਸਿਆ ਕਿ 14 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿੱਚ ਸ੍ਰੀ ਅਕਾਲ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੀ ਸ਼ਮੂਲੀਅਤ ਕਰਨਗੇ ।

Continue Reading
Click to comment

Leave a Reply

Your email address will not be published. Required fields are marked *