Punjab
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਾਰ ਐਸੋਸੀਏਸ਼ਨ ਨੇ ਲਗਾਇਆ ਅੱਖਾਂ ਦਾ ਚੈੱਕਅਪ ਕੈਂਪ

22 ਦਸੰਬਰ 2023: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਜਗਤ ਮਾਤਾ ਗੁਜਰ ਕੌਰ ਜੀ ਦੀ ਅਦੂਤੀ ਸ਼ਹਾਦਤ ਨੂੰ ਸਮਰਪਿਤ ਬਾਰ ਐਸੋਸੀਏਸ਼ਨ ਫਤਹਿਗੜ ਸਾਹਿਬ ਵਲੋਂ ਬਾਰ ਰੂਮ ਫਤਿਹਗੜ੍ਹ ਸਾਹਿਬ ਵਿੱਚ ਅੱਖਾਂ ਦਾ ਚੈਕਅਪ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਜ਼ਿਲ੍ਹਾ ਤੇ ਸੈਸ਼ਨ ਜੱਜ ਅਰਨ ਗੁਪਤਾ ਵੱਲੋਂ ਕੀਤਾ ਗਿਆ| ਇਸ ਮੌਕੇ ਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਅਤੇ ਕੈਂਪ ਦੇ ਪ੍ਰਬੰਧਕ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਵੱਲੋਂ ਕੈਂਪ ਵਿੱਚ ਅੱਖਾਂ ਚੈੱਕ ਕਰਾਉਣ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਵੱਲੋਂ ਸਮੇਂ-ਸਮੇਂ ਤੇ ਅਜਿਹੇ ਸਮਾਜ ਸੇਵਾ ਨੂੰ ਸਮਰਪਿਤ ਉਪਰਾਲੇ ਕੀਤੇ ਜਾਂਦੇ ਹਨ ਤੇ ਬਾਰ ਐਸੋਸੀਏਸ਼ਨ ਵੱਲੋਂ ਅਜਿਹੇ ਕਾਰਜਾਂ ਵਿੱਚ ਵੱਧ ਚੜ ਕੇ ਯੋਗਦਾਨ ਪਾਇਆ ਜਾਂਦਾ ਹੈ। ਇਸ ਮੌਕੇ ਤੇ ਨਜ਼ਰ ਦੀਆਂ ਐਨਕਾਂ ਵੀ ਲਗਾਈਆਂ ਗਈਆਂ।