punjab
ਕਿਸਾਨ ਮੁਜ਼ਾਹਰਾਕਾਰੀਆਂ ਦੀ ‘ਗੱਦਾਰ’ ਲਈ ਜਾਗੀ ਹਮਦਰਦੀ ਕਰ ਰਹੇ, ਰਿਹਾਈ ਦੀ ਮੰਗ
ਕਿਸਾਨ ਅੰਦੋਲਨ ਜੋ ਕਿ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ‘ਤੇ ਚਲ ਰਿਹਾ ਹੈ, ਵੀਰਵਾਰ ਨੂੰ 79ਵੇਂ ਦਿਨ ‘ਚ ਪਹੁੰਚ ਗਿਆ ਹੈ। ਕਿਸਾਨ ਪ੍ਰਦਰਸ਼ਨਕਾਰੀ ਆਪਣੇ ਮੰਚ ਤੋਂ ਹੀ ਦੀਪ ਸਿੱਧੂ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਲਾਲ ਕਿਲ੍ਹਾ ਕਿਸਾਨ ਹਿੰਸਾ ਮਾਮਲੇ ‘ਚ ਗ੍ਰਿਫ਼ਤਾਰ ਪੰਜਾਬੀ ਅਦਾਕਾਰ ਦੀਪ ਸਿੱਧੂ ਸਬੰਧੀ ਕਿਸਾਨ ਮੁਜ਼ਾਹਰਾਕਾਰੀਆਂ ਦੇ ਰੁਖ਼ ‘ਚ ਵੱਡਾ ਬਦਲਾਅ ਆਇਆ ਹੈ। 26 ਜਨਵਰੀ ਨੂੰ ਕਿਸਾਨ ਟ੍ਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ‘ਚ ਦੀਪ ਸਿੱਧੂ ਦਾ ਨਾਂ ਆਉਣ ‘ਤੇ ਜਿਹੜੇ ਕਿਸਾਨ ਪ੍ਰਦਰਸ਼ਨਕਾਰੀ ਉਸ ਨੂੰ ਗੱਦਾਰ ਕਹਿ ਰਹੇ ਸਨ, ਉਹ ਹੁਣ ਆਪਣੀ ਜੁਬਾਨ ਤੋਂ ਪਲਟ ਰਹੇ ਹਨ।
26 ਜਨਵਰੀ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦੀਪ ਦੇ ਨਾਲ ਕੋਈ ਵੀ ਰਿਸ਼ਤਾ ਨਾ ਹੋਣ ਤੋਂ ਇਨਕਾਰ ਕੀਤਾ ਸੀ। ਉੱਥੇ ਹੀ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਗ੍ਰਿਫ਼ਤਾਰ ਪੰਜਾਬੀ ਅਦਾਕਾਰ ਦੀਪ ਸਿੱਧੂ ਤੇ ਹੋਰ ਹੰਗਾਮਾਕਾਰੀਆਂ ਨੂੰ ਰਿਹਾਅ ਕਰਨ ਦੀ ਮੰਗ ਸਬੰਧੀ ਵੀਰਵਾਰ ਨੂੰ ਸਿੰਘੂ ਬਾਰਡਰ ‘ਤੇ ਮਾਰਚ ਕੱਢਿਆ ਗਿਆ ਸੀ। ਦੀਪ ਸਿੱਧੂ ਤੇ ਪੰਜਾਬ ਦੇ ਗੈਂਗਸਟਰ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਦੇ ਪੋਸਟਰ ਹੱਥਾਂ ‘ਚ ਫੜੇ ਹੋਏ ਸਨ। ਹੁਣ ਸਭ ਦਾ ਕਹਿਣਾ ਹੈ ਕਿ ਸਰਕਾਰ ਇਨ੍ਹਾਂ ਨੂੰ ਜਲਦ ਤੋਂ ਜਲਦ ਰਿਹਾਅ ਕਰੇ। ਹਰਿਆਣਾ ਤੋਂ ਸ਼ੁਰੂ ਹੋਇਆ ਮਾਰਚ ਸਿੰਘੂ ਬਾਰਡਰ ‘ਤੇ ਪਹੁੰਚਿਆ ਸੀ। ਪੰਜਾਬ ‘ਚ ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਆਏ ਪ੍ਰਦਸ਼ਨਕਾਰੀਆਂ ਨੇ ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨੂੰ ਉਨ੍ਹਾਂ ਨੂੰ ਰਿਹਾਅ ਕਰਵਾਉਣ ਦੀ ਮੰਗ ਕੀਤੀ ਸੀ।
ਇਸ ‘ਤੇ ਸਤਨਾਮ ਸਿੰਘ ਪੰਨੂ ਨੇ ਵੀ ਸਿੱਧੂ ਸਮੇਤ ਸਾਰੇ ਗ੍ਰਿਫ਼ਤਾਰ ਹੰਗਾਮਾਕਾਰੀਆਂ ਨੂੰ ਰਿਹਾਅ ਕਰਨ ਦੀ ਗੱਲ ਕਹੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਲਾਲ ਕਿਲ੍ਹੇ ‘ਤੇ ਹੋਏ ਹੰਗਾਮੇ ਦੌਰਾਨ ਦੀਪ ਨੂੰ ਗੱਦਾਰ ਦੱਸਿਆ ਸੀ ਤੇ ਉਸ ਨਾਲ ਕੋਈ ਰਿਸ਼ਤਾ ਨਾ ਹੋਣ ਦੀ ਗੱਲ ਵੀ ਕਹੀ ਸੀ।