National
ਦਿੱਲੀ ਦੇ CM ਅਰਵਿੰਦ ਕੇਜਰੀਵਾਲ ਅੱਜ ਵੀ ਈਡੀ ਸਾਹਮਣੇ ਨਹੀਂ ਹੋਣਗੇ ਪੇਸ਼
3 ਜਨਵਰੀ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਈਡੀ ਨੇ ਉਸ ਨੂੰ ਤੀਜੀ ਵਾਰ ਤਲਬ ਕੀਤਾ ਸੀ ਅਤੇ ਅੱਜ 3 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਨੋਟਿਸ ਕਿਉਂ ਜਾਰੀ ਕੀਤਾ ਗਿਆ ਹੈ। ‘ਆਪ’ ਦੇ ਤਿੰਨ ਨੇਤਾ ਸਤੇਂਦਰ ਜੈਨ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਸ਼ਰਾਬ ਨੀਤੀ ਮਾਮਲੇ ‘ਚ ਜੇਲ ‘ਚ ਬੰਦ ਹਨ।
ਇਸ ਤੋਂ ਪਹਿਲਾਂ ਈਡੀ ਨੇ ਦੋ ਸੰਮਨ ਭੇਜ ਕੇ ਕੇਜਰੀਵਾਲ ਨੂੰ 2 ਨਵੰਬਰ ਅਤੇ 21 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ। ਪਰ, ਕੇਜਰੀਵਾਲ ਨੇ ਇਨ੍ਹਾਂ ਦੋਵਾਂ ਸੰਮਨਾਂ ਨੂੰ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਦੇ ਹੋਏ ਈਡੀ ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। 21 ਦਸੰਬਰ ਨੂੰ ਸੰਮਨ ਮਿਲਣ ਤੋਂ ਬਾਅਦ ਕੇਜਰੀਵਾਲ 10 ਦਿਨਾਂ ਦੀ ਵਿਪਾਸਨਾ ਲਈ ਪੰਜਾਬ ਦੇ ਹੁਸ਼ਿਆਰਪੁਰ ਗਏ ਸਨ।