Punjab
ਦਿੱਲੀ ਦੇ CM ਅਰਵਿੰਦ ਕੇਜਰੀਵਾਲ ਅੱਜ ਤੋਂ ਤਿੰਨ ਦਿਨ ਪੰਜਾਬ ਦੌਰੇ ‘ਤੇ…
ਚੰਡੀਗੜ੍ਹ, 13 ਸਤੰਬਰ, 2023: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਤੋਂ ਯਾਨੀ ਕਿ 13 ਸਤੰਬਰ ਤੋਂ ਪੰਜਾਬ ਦੇ ਤਿੰਨ ਰੋਜ਼ਾ ਦੌਰੇ ’ਤੇ ਆ ਰਹੇ ਹਨ। ਉਹਨਾਂ ਖੁਦ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ।
ਓਥੇ ਹੀ ਦੱਸ ਦੇਈਏ ਕਿ ਅੱਜ ਉਹ ਅੰਮ੍ਰਿਤਸਰ ਵਿਚ ਪੰਜਾਬ ਦੇ ਪਹਿਲੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ।ਜਿਸ ਵਿੱਚ ਉਹਨਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ|
ਟਵੀਟ ਕਰ ਲਿਖਿਆ-ਅੱਜ ਤੋਂ ਮੈਂ ਪੰਜਾਬ ਦੇ ਤਿੰਨ ਦਿਨਾਂ ਦੌਰੇ ‘ਤੇ ਹਾਂ। ਭਗਵੰਤ ਮਾਨ ਜੀ ਨੇ ਪੰਜਾਬ ਦਾ ਪਹਿਲਾ ਸਕੂਲ ਆਫ਼ ਐਮੀਨੈਂਸ ਬਣਾਇਆ ਹੈ। ਅੱਜ ਉਨ੍ਹਾਂ ਨਾਲ ਇਸ ਦਾ ਉਦਘਾਟਨ ਕਰਨਗੇ। ਹੁਣ ਪੰਜਾਬ ਦੇ ਗਰੀਬ ਲੋਕਾਂ ਨੂੰ ਵੀ ਚੰਗੀ ਸਿੱਖਿਆ ਮਿਲਣੀ ਸ਼ੁਰੂ ਹੋ ਜਾਵੇਗੀ। ਸਾਨੂੰ ਇੱਕ ਗਰੀਬ ਬੱਚੇ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਨ ਵਿੱਚ ਹਿੱਸਾ ਲੈਣਾ ਚਾਹੀਦਾ ਹੈ – ਇਸ ਤੋਂ ਵੱਡਾ ਕੋਈ ਪੁੰਨ ਦਾ ਕੰਮ ਨਹੀਂ ਹੈ, ਰਾਸ਼ਟਰ ਨਿਰਮਾਣ ਦਾ ਇਸ ਤੋਂ ਵੱਡਾ ਕੋਈ ਕੰਮ ਨਹੀਂ ਹੈ। ਮੈਂ ਅੱਜ ਉਸ ਸਕੂਲ ਨੂੰ ਦੇਖ ਕੇ ਬਹੁਤ ਉਤਸ਼ਾਹਿਤ ਹਾਂ। ਹੁਣ ਇੱਕ ਇੱਕ ਕਰਕੇ ਪੰਜਾਬ ਦੇ ਸਾਰੇ ਸਕੂਲਾਂ ਨੂੰ ਸ਼ਾਨਦਾਰ ਬਣਾਇਆ ਜਾਵੇਗਾ।