Punjab
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਪਾਰੀਆਂ ਨਾਲ ਕੀਤੀ ਗੱਲਬਾਤ, CM ਭਗਵੰਤ ਮਾਨ ਨੇ ਵੀ ਕਹੀਆਂ ਇਹ ਗੱਲਾਂ

ਸੰਗਰੂਰ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸੰਗਰੂਰ ਪਹੁੰਚੇ ਹਨ। ਇੱਥੇ ਉਨ੍ਹਾਂ ਸੰਗਰੂਰ ਦੇ ਵਪਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ। ਸੀ.ਐਮ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਲਈ ਬਹੁਤ ਕੁਝ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਨੇ ਕਈ ਭ੍ਰਿਸ਼ਟ ਲੋਕਾਂ ‘ਤੇ ਸ਼ਿਕੰਜਾ ਕੱਸਿਆ ਹੈ ਅਤੇ ਡਰਾਈਵਿੰਗ ਲਾਇਸੈਂਸ ਬਣਾਉਣਾ ਆਸਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਦਯੋਗ, ਖੇਤੀਬਾੜੀ ਅਤੇ ਗਰੀਬਾਂ ਨਾਲ ਸਬੰਧਤ ਵੱਡੇ ਫੈਸਲੇ ਲਏ ਜਾਣਗੇ। ਇਸ ਦੌਰਾਨ ਸਿਸੋਦੀਆ ਨੇ ਕਿਹਾ ਕਿ ਕੇਜਰੀਵਾਲ ਪਰਸੋਂ ਸੰਗਰੂਰ ਆਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ‘ਚ ‘ਆਪ’ ਸਰਕਾਰ ਵੱਲੋਂ ਤਿੰਨ ਮਹੀਨਿਆਂ ‘ਚ ਕੀਤੇ ਗਏ ਕੰਮਾਂ ਦੀ ਗੁਹਾਰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ‘ਚ ਵੀ ਵੱਜਣ ਲੱਗੀ ਹੈ।