Connect with us

Delhi

ਦਿੱਲੀ ਹਾਈਕੋਰਟ ਨੇ ਈਡੀ ਮਾਮਲੇ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ…

Published

on

Delhi 3 july 2023: ਦਿੱਲੀ ਹਾਈਕੋਰਟ ਨੇ ਈਡੀ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਵਿਜੇ ਨਾਇਰ, ਅਭਿਸ਼ੇਕ ਬੋਇਨਾਪੱਲੀ ਅਤੇ ਬੇਨੋਏ ਬਾਬੂ ਨੂੰ ਵੀ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।

ਜਸਟਿਸ ਦਿਨੇਸ਼ ਸ਼ਰਮਾ ਨੇ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ- ਨਾਇਰ ‘ਤੇ ਗੰਭੀਰ ਦੋਸ਼ ਹਨ, ਉਹ ਮਾਮਲੇ ‘ਚ ਮਨੀਸ਼ ਸਿਸੋਦੀਆ ਦਾ ਸਹਿਯੋਗੀ ਸੀ। ਉਸ ਦੀ ਜ਼ਮਾਨਤ ਪਟੀਸ਼ਨ ਰੱਦ ਕਰਨ ਵਾਲੀ ਹੇਠਲੀ ਅਦਾਲਤ ਦੇ ਹੁਕਮਾਂ ਵਿਚ ਕੋਈ ਕਮਜ਼ੋਰੀ ਨਹੀਂ ਹੈ।