Delhi
Delhi NCR Air Quality: ਦਿੱਲੀ-NCR ‘ਚ ਹਵਾ ਪ੍ਰਦੂਸ਼ਣ ਨੇ AQI ਰਿਕਾਰਡ ਤੋੜਿਆ
16 ਨਵੰਬਰ 2023: ਦੀਵਾਲੀ ਤੋਂ ਪਹਿਲਾਂ 10 ਨਵੰਬਰ ਨੂੰ ਹੋਈ ਬਾਰਿਸ਼ ਕਾਰਨ ਦਿੱਲੀ ਵਾਸੀਆਂ ਨੂੰ ਕੁਝ ਸਮੇਂ ਲਈ ਪ੍ਰਦੂਸ਼ਣ ਤੋਂ ਰਾਹਤ ਮਿਲੀ ਹੈ। ਪਰ ਹੁਣ ਇਹ ਰਾਹਤ ਖਤਮ ਹੋ ਗਈ ਹੈ। ਦਿੱਲੀ ਅਤੇ ਦਿੱਲੀ ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਨੇ ਫਿਰ ਜ਼ੋਰ ਫੜ ਲਿਆ ਹੈ। ਦੀਵਾਲੀ ਦੌਰਾਨ ਪ੍ਰਦੂਸ਼ਣ ਕਾਰਨ ਹੁਣ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਅਨੁਸਾਰ ਅੱਜ ਸਵੇਰੇ ਦਿੱਲੀ ਅਤੇ ਐਨਸੀਆਰ ਖੇਤਰਾਂ ਵਿੱਚ ਹਵਾ ਦੀ ਗੁਣਵੱਤਾ ਦਾ ਪੱਧਰ 500 ਤੋਂ ਉਪਰ ਦਰਜ ਕੀਤਾ ਗਿਆ ਹੈ।ਅਨੰਦ ਵਿਹਾਰ ਵਿੱਚ ਏਕਿਊਆਈ 480, ਆਰਕੇ ਪੁਰਮ ਵਿੱਚ 418, ਪੰਜਾਬੀ ਬਾਗ ਵਿੱਚ 430 ਅਤੇ ਆਈਟੀਓ ਵਿੱਚ 408 ਸੀ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਦਿੱਲੀ-ਐੱਨਸੀਆਰ ‘ਚ ਪ੍ਰਦੂਸ਼ਣ ਦੇ ਨਾਲ-ਨਾਲ ਧੁੰਦ ਪੈਣ ਦੀ ਸੰਭਾਵਨਾ ਹੈ।