Connect with us

National

ਦਿੱਲੀ ਪੁਲਿਸ ਨੇ ਅਸ਼ੋਕ ਗਹਿਲੋਤ ਦੇ ਖਿਲਾਫ ਅਪਰਾਧਿਕ ਮਾਣਹਾਨੀ ਮਾਮਲੇ ‘ਚ ਅਦਾਲਤ ਵਿੱਚ ਰਿਪੋਰਟ ਕੀਤੀ ਦਾਇਰ

Published

on

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਖਿਲਾਫ ਦਾਇਰ ਅਪਰਾਧਿਕ ਮਾਣਹਾਨੀ ਦੇ ਮਾਮਲੇ ‘ਚ ਦਿੱਲੀ ਪੁਲਸ ਨੇ ਹੁਣ ਰਾਊਸ ਐਵੇਨਿਊ ਕੋਰਟ ‘ਚ ਆਪਣੀ ਰਿਪੋਰਟ ਦਾਖਲ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਦਿੱਲੀ ਪੁਲਿਸ ਦੀ ਰਿਪੋਰਟ ਨੂੰ ਵੀ ਸਵੀਕਾਰ ਕਰ ਲਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਖਿਲਾਫ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕਰਨ ਲਈ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਪਹੁੰਚ ਕੀਤੀ ਸੀ। ਅਸ਼ੋਕ ਗਹਿਲੋਤ ਨੇ ਗਜੇਂਦਰ ਸਿੰਘ ਸ਼ੇਖਾਵਤ ‘ਤੇ ਸੰਜੀਵਨੀ ਘੁਟਾਲੇ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਗਹਿਲੋਤ ਨੇ ਇਸ ਘੁਟਾਲੇ ‘ਚ ਸ਼ੇਖਾਵਤ ਦੇ ਮਾਤਾ-ਪਿਤਾ, ਪਤਨੀ ਅਤੇ ਜੀਜਾ ਦੇ ਸ਼ਾਮਲ ਹੋਣ ਦੀ ਗੱਲ ਵੀ ਕਹੀ ਸੀ। ਗਹਿਲਾਤ ਨੇ ਕਿਹਾ ਸੀ ਕਿ ਸ਼ੇਖਾਵਤ ਨੇ ਘੁਟਾਲੇ ਦਾ ਪੈਸਾ ਦੂਜੇ ਦੇਸ਼ਾਂ ‘ਚ ਰੱਖਿਆ ਸੀ।

ਇਸ ਦੇ ਨਾਲ ਹੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਗਹਿਲੋਤ ਖਿਲਾਫ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਜਿਸ ਤਹਿਤ ਦਿੱਲੀ ਪੁਲਿਸ ਦੀ ਰਿਪੋਰਟ ਦੇ ਆਧਾਰ ‘ਤੇ ਰਾਉਸ ਐਵੇਨਿਊ ਅਦਾਲਤ 1 ਜੂਨ ਨੂੰ ਸੁਣਵਾਈ ਕਰੇਗੀ।