Delhi
ਦਿੱਲੀ: Uber,Ola, Rapido ਬਾਈਕ ਟੈਕਸੀ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ, ਫੈਸਲੇ ‘ਤੇ ਲਗਾਈ ਰੋਕ

ਓਲਾ, ਉਬੇਰ, ਰੈਪਿਡ ਬਾਈਕ ਟੈਕਸੀਆਂ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ ਅੰਤਰਿਮ ਹੁਕਮ ‘ਤੇ ਰੋਕ ਲਗਾਉਂਦੇ ਹੋਏ ਇਸ ਮਾਮਲੇ ਦੀ ਸੁਣਵਾਈ ਜਲਦੀ ਤੋਂ ਜਲਦੀ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਨੇ ਪਹਿਲਾਂ ਬਾਈਕ ਟੈਕਸੀਆਂ ਨੂੰ ਪਾਲਿਸੀ ਆਉਣ ਤੱਕ ਚਲਾਉਣ ਦੇ ਹੁਕਮ ਦਿੱਤੇ ਸਨ। ਪਰ ਸੋਮਵਾਰ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਸ ਨੂੰ ਫਿਰ ਤੋਂ ਬੰਦ ਕਰ ਦਿੱਤਾ ਗਿਆ ਹੈ।