National
ਦਿੱਲੀ ‘ਚ ਗਰਮੀ ਤੋਂ ਮਿਲੇਗੀ ਰਾਹਤ, ਅਗਲੇ ਦੋ ਦਿਨਾਂ ਤੱਕ ਮੀਂਹ ਦਾ ਅਲਰਟ
WEATHER UPDATE: 29 ਮਾਰਚ ਯਾਨੀ ਅੱਜ ਅਤੇ ਕੱਲ੍ਹ (30 ਮਾਰਚ) ਨੂੰ ਦਿੱਲੀ ਵਿੱਚ ਆਸਮਾਨ ਬੱਦਲਵਾਈ ਰਹੇਗਾ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ 31 ਮਾਰਚ ਤੋਂ 3 ਅਪ੍ਰੈਲ ਤੱਕ ਦਿੱਲੀ ‘ਚ ਮੌਸਮ ਸਾਫ ਰਹੇਗਾ ਅਤੇ ਤਾਪਮਾਨ ‘ਚ ਵੀ ਵਾਧਾ ਹੋਵੇਗਾ। ਆਈਐਮਡੀ ਦੇ ਅਨੁਸਾਰ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਅੱਜ ਗਰਜ ਅਤੇ ਬਿਜਲੀ ਦੇ ਨਾਲ ਥੋੜ੍ਹੇ-ਥੋੜ੍ਹੇ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
ਦੇਸ਼ ਭਰ ਵਿੱਚ ਮੌਸਮ ਹਰ ਦਿਨ ਬਦਲ ਰਿਹਾ ਹੈ| ਕਈ ਥਾਵਾਂ ‘ਤੇ ਵਧਦਾ ਤਾਪਮਾਨ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ, ਉਥੇ ਹੀ ਬਾਰਿਸ਼ ਦੀ ਵਾਪਸੀ ਨਾਲ ਮੌਸਮ ਹੋਰ ਸੁਹਾਵਣਾ ਹੋ ਗਿਆ ਹੈ। ਹਾਲਾਂਕਿ ਕਈ ਇਲਾਕਿਆਂ ‘ਚ ਗਰਮੀ ਤੇਜ਼ੀ ਨਾਲ ਵਧ ਰਹੀ ਹੈ। ਮੌਸਮ ਵਿਭਾਗ ਨੇ ਗੁਜਰਾਤ, ਕਰਨਾਟਕ ਅਤੇ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਣ ਦੀ ਭਵਿੱਖਬਾਣੀ ਕੀਤੀ ਹੈ।