Connect with us

punjab

ਖੇਤੀਬਾੜੀ ਮਸ਼ੀਨਰੀ ‘ਤੇ ਸਬਸਿਡੀ ਲਈ ਅਰਜ਼ੀਆਂ ਦੀ ਮੰਗ

Published

on

CAO

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ, ਰਜਿਸਟਰਡ ਕਿਸਾਨ ਗਰੁੱਪਾਂ, ਪੰਚਾਇਤਾਂ, ਸਹਿਕਾਰੀ ਸਭਾਵਾਂ ਤੇ ਕਿਸਾਨ ਉਤਪਾਦ ਸੰਗਠਨਾਂ ਨੂੰ ਖੇਤੀ ਮਸ਼ੀਨਰੀ ਸਬਸਿਡੀ ‘ਤੇ ਲੈਣ ਲਈ 6 ਜੁਲਾਈ ਤੋਂ 9 ਜੁਲਾਈ ਤੱਕ ਅਰਜ਼ੀਆਂ ਅਪਲਾਈ ਕਰਨ ਦਾ ਇੱਕ ਹੋਰ ਮੌਕੇ ਦਿੱਤਾ ਗਿਆ ਹੈ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਜਸਵਿੰਦਰਪਾਲ ਸਿੰਘ ਗਰੇਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਸਬਸਿਡੀ ਝੋਨਾ ਲਗਾਉਣ ਅਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਸਬੰਧੀ ਮਸ਼ੀਨਾਂ ਅਤੇ ਫਸਲੀ ਵਿਭਿੰਨਤਾ ਨਾਲ ਸਬੰਧਤ ਮਸ਼ੀਨਾਂ ਉੱਤੇ ਦਿੱਤੀ ਜਾਵੇਗੀ। ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਦੀ ਸਾਂਭ-ਸੰਭਾਲ ਕਰਨਾ ਅੱਜ ਦੇ ਸਮੇਂ ਦੀ ਪਹਿਲੀ ਮੰਗ ਹੈ। ਉਨ੍ਹਾਂ ਨੇ ਕਿਸਾਨ ਨੂੰ ਅਪੀਲ ਕੀਤੀ  ਕਿ ਨਵੀਂ ਵਿਕਸਿਤ ਹੋਈ ਖੇਤੀ ਮਸ਼ੀਨਰੀ ਦਾ ਇਸਤੇਮਾਲ ਕਰਕੇ ਪਰਾਲੀ ਦੀ ਸਾਂਭ-ਸੰਭਾਲ ਕਰਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾ ਕੇ ਆਪਣਾ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ ਕਿਸਾਨ ਇਨ੍ਹਾਂ ਮਸ਼ੀਨਾਂ ਦੀ ਅਰਜ਼ੀਆਂ  agrimachinerypb.com  ਪੋਰਟਲ ‘ਤੇ ਆਨ-ਲਾਇਨ ਦੇ ਸਕਦੇ ਹਨ। ਇਸ ਸਬੰਧੀ ਜੇਕਰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਮੁੱਖ ਖੇਤੀਬਾੜੀ ਅਫਸਰ ਪਟਿਆਲਾ, ਸਮੂਹ ਬਲਾਕ ਖੇਤੀਬਾੜੀ ਅਫਸਰ ਪਟਿਆਲਾ ਅਤੇ ਸਹਾਇਕ ਖੇਤੀਬਾੜੀ ਇੰਜੀਨੀਅਰ ਪਟਿਆਲਾ ਦੇ ਦਫਤਰ ਨਾਲ ਸੰਪਰਕ ਕਰ ਸਕਦੇ ਹਨ।

Continue Reading
Click to comment

Leave a Reply

Your email address will not be published. Required fields are marked *