Connect with us

World

ਭਗਤ ਸਿੰਘ ਦੀ ਸਜ਼ਾ ‘ਤੇ ਮੁੜ ਸੁਣਵਾਈ ਦੀ ਮੰਗ, ਲਾਹੌਰ ਹਾਈ ਕੋਰਟ ਨੇ ਕੀਤਾ ਇਨਕਾਰ…

Published

on

ਪਾਕਿਸਤਾਨ 17ਸਤੰਬਰ 2023:  ਪਾਕਿਸਤਾਨ ਦੀ ਲਾਹੌਰ ਹਾਈ ਕੋਰਟ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ 1931 ਵਿੱਚ ਸਜ਼ਾ ਸੁਣਾਏ ਜਾਣ ਦੇ ਕੇਸ ਨੂੰ ਮੁੜ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਦਹਾਕੇ ਪਹਿਲਾਂ ਦਾਇਰ ਪਟੀਸ਼ਨ ਵਿੱਚ ਭਗਤ ਸਿੰਘ ਨੂੰ ਮਰਨ ਉਪਰੰਤ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕਰਨ ਦੀ ਵੀ ਮੰਗ ਕੀਤੀ ਗਈ ਸੀ। ਪਾਕਿਸਤਾਨ ਦੀ ਅਦਾਲਤ ਨੇ ਵੀ ਇਸ ‘ਤੇ ਇਤਰਾਜ਼ ਪ੍ਰਗਟਾਇਆ ਹੈ।

ਦਰਅਸਲ, 1931 ਵਿਚ ਭਗਤ ਸਿੰਘ ‘ਤੇ ਬ੍ਰਿਟਿਸ਼ ਸ਼ਾਸਨ ਵਿਰੁੱਧ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਮੁਕੱਦਮਾ ਚਲਾਇਆ ਗਿਆ ਸੀ। ਇਸ ਤੋਂ ਬਾਅਦ 23 ਮਾਰਚ 1931 ਨੂੰ ਭਗਤ ਸਿੰਘ ਨੂੰ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਸਮੇਤ ਫਾਂਸੀ ਦੇ ਦਿੱਤੀ ਗਈ। ਇਸ ਸਜ਼ਾ ਦੇ ਖਿਲਾਫ ਪਾਕਿਸਤਾਨ ‘ਚ 2013 ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ।

ਉਦੋਂ ਜਸਟਿਸ ਸ਼ੁਜਾਤ ਅਲੀ ਖਾਨ ਨੇ ਇਹ ਮਾਮਲਾ ਵੱਡੇ ਬੈਂਚ ਦੇ ਗਠਨ ਲਈ ਚੀਫ਼ ਜਸਟਿਸ ਕੋਲ ਭੇਜਿਆ ਸੀ। ਉਦੋਂ ਤੋਂ ਇਹ ਪਟੀਸ਼ਨ ਪੈਂਡਿੰਗ ਹੈ। 16 ਸਤੰਬਰ ਨੂੰ ਅਦਾਲਤ ਨੇ ਕਿਹਾ ਕਿ ਇਹ ਮਾਮਲਾ ਵੱਡੀ ਬੈਂਚ ਵੱਲੋਂ ਸੁਣੇ ਜਾਣ ਦੇ ਲਾਇਕ ਨਹੀਂ ਹੈ।