Corona Virus
ਇੰਟਰਨੈਸ਼ਨਲ ਸਿੱਖ ਕੌਂਸਲ ਟਰੱਸਟ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਗਿਆ ਮੰਗ ਪੱਤਰ

ਅੰਮ੍ਰਿਤਸਰ, ਗੁਰਪ੍ਰੀਤ ਸਿੰਘ, 17 ਜੁਲਾਈ : ਇੰਟਰਨੈਸ਼ਨਲ ਸਿੱਖ ਕੌਂਸਲ ਖ਼ਾਲਸਾ ਵੱਲੋਂ ਮੁੱਖ ਸੇਵਾਦਾਰ ਬੀਬੀ ਕੁਲਵਿੰਦਰ ਕੌਰ ਖਾਲਸਾ ਵੱਲੋਂ ਅੱਜ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਸਾਲ ਤੇ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਗਿਆ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਸਿੱਖੀ ਸਿਧਾਂਤਾਂ ਦਾ ਘਾਣ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਪਹਿਲਾਂ ਹੀ ਡੇਰਾ ਮੁਖੀ ਰਾਮ ਰਹੀਮ ਮਾਫੀ ਦਿੱਤੀ ਜਾਣ ਦਾ ਮਾਮਲਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਅਤੇ ਹੁਣ ਇੱਕ ਨਵਾਂ ਹੀ ਮਾਮਲਾ ਉੱਠ ਕੇ ਸਾਹਮਣੇ ਆਇਆ ਕਿ ਉਨ੍ਹਾਂ ਵੱਲੋਂ ਗੁਰੂ ਸਾਹਿਬ ਦੀ ਪੋਸ਼ਾਕ ਦੀ ਤੌਹੀਨ ਕਰਦੇ ਹੋਏ ਉਸ ਦੀ ਕਾਪੀ ਕਰਕੇ ਡੇਰਾ ਮੁਖੀ ਸਿਰਸਾ ਨੂੰ ਦਿੱਤੀ ਹੈ, ਜਿਸ ਨਾਲ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦਾ ਹਿਰਦਾ ਵਲੂੰਧਰਿਆ ਗਿਆ ਹੈ ਜਿਸ ਨੂੰ ਮੁੱਖ ਰੱਖਦੇ ਹੋਏ ਅੱਜ ਉਨ੍ਹਾਂ ਵੱਲੋਂ ਮੰਗ ਪੱਤਰ ਜਿਹੜਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਦਿੱਤਾ ਗਿਆ।