Connect with us

Punjab

SGPC ਚੋਣਾਂ ‘ਚੋਂ ਹਰਿਆਣਾ ਦੇ ਹਲਕਿਆਂ ਨੂੰ ਹਟਾਉਣ ਦੀ ਮੰਗ

Published

on

6 ਦਸੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਲਈ ਹਰਿਆਣਾ ਵਿੱਚ ਸਥਿਤ ਹਲਕਿਆਂ ਨੂੰ ਬਾਹਰ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਹਰਿਆਣਾ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਗਈ ਹੈ। ਅਜਿਹੀ ਸਥਿਤੀ ਵਿੱਚ ਸੂਬੇ ਦੇ ਹਲਕਿਆਂ ਨੂੰ ਸ਼੍ਰੋਮਣੀ ਕਮੇਟੀ ਤੋਂ ਬਾਹਰ ਕੀਤਾ ਜਾਣਾ ਚਾਹੀਦਾ ਹੈ। ਰਜਿਸਟਰੀ ‘ਚ ਦਾਇਰ ਇਸ ਪਟੀਸ਼ਨ ‘ਤੇ ਜਲਦ ਸੁਣਵਾਈ ਹੋਵੇਗੀ।

ਅੰਮ੍ਰਿਤਸਰ ਵਾਸੀ ਬਲਦੇਵ ਸਿੰਘ ਸਿਰਸਾ ਨੇ ਪਟੀਸ਼ਨ ਦਾਇਰ ਕਰਕੇ 20 ਅਪ੍ਰੈਲ 1996 ਦੀ ਨੋਟੀਫਿਕੇਸ਼ਨ ਅਤੇ ਉਸ ਤੋਂ ਬਾਅਦ 17 ਸਤੰਬਰ 2009 ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਪਟੀਸ਼ਨਰ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014 ਸੂਬੇ ਵਿੱਚ ਲਾਗੂ ਹੋ ਗਿਆ ਹੈ ਅਤੇ ਸੁਪਰੀਮ ਕੋਰਟ ਨੇ ਵੀ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਜਿਹੀ ਸਥਿਤੀ ਵਿੱਚ ਹਰਿਆਣਾ ਵਿੱਚ ਮੌਜੂਦ ਹਲਕਿਆਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਵਿੱਚੋਂ ਹਟਾ ਕੇ ਚੋਣਾਂ ਲਈ ਨਵੇਂ ਸਿਰਿਓਂ ਹਲਕਿਆਂ ਦਾ ਨੋਟੀਫਿਕੇਸ਼ਨ ਕੀਤਾ ਜਾਣਾ ਚਾਹੀਦਾ ਹੈ।