Governance
ਰੋਪੜ ਦੀਆਂ ਟੁੱਟੀਆਂ ਸੜਕਾਂ ਨੂੰ ਲੈ ਕੇ ਅਕਾਲੀ ਦਲ ਵਰਕਰਾਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ

ਰੋਪੜ,17 ਮਾਰਚ,( ਅਵਤਾਰ ਸਿੰਘ): ਰੋਪੜ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦੇ ਬੁਰੇ ਹਾਲ ਦੇ ਚਲਦਿਆਂ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਟੁੱਟੀਆਂ ਹੋਈਆਂ ਸੜਕਾਂ ਦੇ ਕਾਰਨ ਜਿੱਥੇ ਆਏ ਦਿਨ ਹਾਦਸੇ ਹੁੰਦੇ ਰਹਿੰਦੇ ਹਨ ਉੱਥੇ ਹੀ ਰਾਹੀਗਰਾਂ ਦਾ ਚਲਣਾ ਮੁਸ਼ਕਿਲ ਹੋ ਚੁੱਕਾ ਹੈ। ਇਸ ਚਲਦਿਆਂ ਸ਼੍ਰਿਮੋਣੀ ਅਕਾਲੀ ਦਲ ਬਾਦਲ ਦੇ ਵੱਖ-ਵੱਖ ਵਾਰਡ ਕੌਂਸਲਰ ਨੇ ਸਥਾਨਕ ਨਿਵਾਸੀਆਂ ਦੇ ਨਾਲ ਮਿਲ ਕੇ ਬੇਲਾ ਰੋੜ ਦੀ ਟੁੱਟੀ ਹੋਈ ਸੜਕ ਦੇ ਨਜ਼ਦੀਕ ਪ੍ਰਦਰਸ਼ਨ ਕੀਤਾ ਤੇ ਸਰਕਾਰ ਦੇ ਖ਼ਿਲਾਫ ਸਖਤ ਨਾਅਰੇਬਾਜ਼ੀ ਕੀਤੀ ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਨੂੰ ਸੱਤਾ ‘ਚ ਆਏ ਤਿੰਨ ਸਾਲ ਹੋ ਚੁਕੇ ਹਨ ਪਰ ਇਹਨਾ 3 ਸਾਲਾਂ ‘ਚ ਰੋਪੜ ਸ਼ਹਿਰ ਦੀ ਸੜਕਾਂ ਦੀ ਮੁਰੰਮਤ ਵੀ ਨਹੀ ਕੀਤੀ ਗਈ। ਨਵੀਂ ਬਣਾਉਣੀ ਤਾਂ ਦੂਰ ਦੀ ਗੱਲ ਹੈ ਉਹਨਾਂ ਕਿਹਾ ਕਿ ਸੜਕਾਂ ਤੇ ਪਏ ਟੋਏਆਂ ਦੇ ਕਾਰਨ ਲੋਕਾਂ ਨੂੰ ਭਾਰੀ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।
ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਜਲਦੀ ਤੋਂ ਜਲਦੀ ਮੁੰਰਮਤ ਕਰਵਾਈ ਜਾਵੇ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਖਤਮ ਹੋ ਜਾਣ