Connect with us

Punjab

ਯੂਥ ਅਕਾਲੀ ਦਲ ਵੱਲੋਂ ਕੀਤਾ ਜਾ ਰਿਹਾ ਪ੍ਰਦਰਸ਼ਨ, CM ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੀਤੀ ਕੋਸ਼ਿ+ਸ਼

Published

on

CHANDIGARH 27 JULY 2023: ਚੰਡੀਗੜ੍ਹ ਵਿੱਚ ਯੂਥ ਅਕਾਲੀ ਦਲ ਵੱਲੋਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਯੂਥ ਅਕਾਲੀ ਦਲ ਨੇ ਹੜ੍ਹ ਪੀੜਤਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ| ਪਰ ਪੁਲੀਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ।

ਓਥੇ ਦੱਸ ਦੇਈਏ ਕਿ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਵੀ ਹੋਈ। ਪੁਲੀਸ ਨੇ ਅਕਾਲੀ ਵਰਕਰਾਂ ਨੂੰ ਉਥੇ ਬੈਰੀਕੇਡ ਲਾ ਕੇ ਰੋਕ ਲਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲੀਸ ’ਤੇ ਲਾਠੀਚਾਰਜ ਕਰਨ ਦੇ ਦੋਸ਼ ਵੀ ਲਾਏ। ਜਿਸ ਕਾਰਨ ਧਰਨਾਕਾਰੀ ਸੜਕ ’ਤੇ ਬੈਠ ਗਏ ਹਨ। ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਧਰਨਾ ਸ਼ੁਰੂ ਕਰ ਦਿੱਤਾ ਹੈ। ਪੁਲੀਸ ਵੱਲੋਂ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਧਰਨਾਕਾਰੀ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ’ਤੇ ਅੜੇ ਹੋਏ ਹਨ।ਉਨ੍ਹਾਂ ਕਿਹਾ ਕਿ ਜਾਂ ਤਾਂ 25 ਮੈਂਬਰਾਂ ਦਾ ਸਮੂਹ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਣ ਲਈ ਜਾਵੇਗਾ ਜਾਂ ਫਿਰ ਸਰਕਾਰ ਦਾ ਕੋਈ ਨੁਮਾਇੰਦਾ ਇੱਥੇ ਆ ਕੇ ਮੰਗ ਪੱਤਰ ਲੈ ਕੇ ਜਾਵੇ।