Delhi
ਅਡਾਨੀ ਮਾਮਲੇ ਨੂੰ ਲੈ ਕੇ ਦਿੱਲੀ ‘ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, ਮੋਦੀ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
ਅਡਾਨੀ ਗਰੁੱਪ ਅਤੇ ਹਿੰਡਨਬਰਗ ਦੀ ਰਿਪੋਰਟ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਸੰਸਦ ਤੋਂ ਸੜਕ ਤੱਕ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਯੂਥ ਕਾਂਗਰਸ ਨੇ ਵੀਰਵਾਰ ਨੂੰ ਦਿੱਲੀ ਦੇ ਸ਼ਾਸਤਰੀ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਕਾਂਗਰਸੀ ਵਰਕਰਾਂ ਨੇ ਯੂਥ ਕਾਂਗਰਸ ਦੇ ਪ੍ਰਧਾਨ ਬੀਵੀ ਸ੍ਰੀਨਿਵਾਸ ਦੀ ਅਗਵਾਈ ਹੇਠ ਨਾਅਰੇਬਾਜ਼ੀ ਕੀਤੀ।
ਪੁਲੀਸ ਨੇ ਕਾਰਕੁਨਾਂ ਨੂੰ ਰੋਕਣ ਲਈ ਹਲਕੀ ਤਾਕਤ ਵੀ ਵਰਤੀ। ਇਸ ਦੌਰਾਨ ਕਈ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਸ ਦੇ ਨਾਲ ਹੀ ਮਹਿਲਾ ਕਾਂਗਰਸ ਦੇ ਮੈਂਬਰਾਂ ਨੇ ਜੰਤਰ-ਮੰਤਰ ਵਿਖੇ ਬੇਰੁਜ਼ਗਾਰੀ, ਮਹਿੰਗਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦਿੱਤਾ।
ਦੱਸ ਦੇਈਏ ਕਿ ਅਡਾਨੀ ਮਾਮਲੇ ‘ਤੇ ਵਿਰੋਧੀ ਧਿਰ ਕੇਂਦਰ ਸਰਕਾਰ ‘ਤੇ ਲਗਾਤਾਰ ਹਮਲਾਵਰ ਹੈ। ਮੰਗਲਵਾਰ ਨੂੰ ਰਾਹੁਲ ਗਾਂਧੀ ਨੇ ਲੋਕ ਸਭਾ ‘ਚ ਇਸ ਮਾਮਲੇ ‘ਤੇ ਮੋਦੀ ਸਰਕਾਰ ਤੋਂ 7 ਸਵਾਲ ਪੁੱਛੇ। ਕਾਂਗਰਸ ਸਮੇਤ ਸਾਰੇ ਵਿਰੋਧੀ ਨੇਤਾ ਇਸ ਦੇ ਲਈ ਲਗਾਤਾਰ ਜੇਪੀਸੀ ਦੀ ਮੰਗ ਕਰ ਰਹੇ ਹਨ।