Connect with us

Punjab

ਫੂਡ ਸੇਫਟੀ ਐਕਟ ਦੇ ਤਹਿਤ ਖਾਣ-ਪੀਣ ਵਾਲੀਆਂ ਦੁਕਾਨਾਂ ਤੇ ਹੁਣ ਕਿਉਂ ਰਹੇਗੀ ਵਿਭਾਗ ਦੀ ਪੈਨੀ ਨਜ਼ਰ?

ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣ ਦੇ ਕੀਤੇ ਜਾ ਰਹੇ ਜਤਨ

Published

on

ਪੈਂਫਲਿਟ ਬਣਾ ਕੇ ਵੰਡੇ ਜਾ ਰਹੇ ਫੂਡ ਸੇਫਟੀ ਵਿਭਾਗ ਵੱਲੋਂ
ਪਠਾਨਕੋਟ, 05 ਸਤੰਬਰ (ਮੁਕੇਸ਼ ਸੈਣੀ): ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਦੇ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਜਿਸਦੇ ਤਹਿਤ ਪਠਾਨਕੋਟ ਦੇ ਫੂਡ ਸੇਫਟੀ ਵਿਭਾਗ ਵੱਲੋਂ ਖਾਣ ਪੀਣ ਦੀਆਂ ਦੁਕਾਨਾਂ ਤੇ ਆਪਣੀ ਪੈਨੀ ਨਜ਼ਰ ਰੱਖੀ ਜਾ ਰਹੀ ਹੈ। ਜਿਸ ਦੇ ਚੱਲਦੇ ਵਿਭਾਗ ਵੱਲੋਂ ਪੈਂਫਲਿਟ ਛਪਵਾ ਕੇ ਦੁਕਾਨਾਂ ਤੇ ਵੰਡੇ ਵੀ ਜਾ ਰਹੇ ਹਨ ਅਤੇ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਜੇਕਰ ਉਹ ਦੁਕਾਨਾਂ ਤੇ ਜਾਂਦੇ ਹਨ ਤਾਂ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਨਾ ਉਹ ਖ਼ੁਦ ਵੀ ਕਰਨ ਅਤੇ ਦੁਕਾਨਦਾਰ ਨੂੰ ਵੀ ਇਸ ਦੀ ਨਸੀਹਤ ਦੇਣ 
 ਇਸ ਬਾਰੇ ਫੂਡ ਸੇਫਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਪੰਨੂੰ ਦੇ ਨਾਲ ਜਦੋਂ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਸਾਡੇ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਖਾਸਕਰ ਖਾਣ-ਪੀਣ ਵਾਲੀਆਂ ਦੁਕਾਨਾਂ  ਤੇ ਕੰਮ ਕਰ ਰਹੇ ਦੁਕਾਨਦਾਰਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਉਹ ਆਪਣਾ ਕੋਰੋਨਾ ਟੈਸਟ ਕਰਵਾਉਣ। ਲੋਕਾਂ ਨੂੰ ਜਾਗਰੂਕ ਕਰਨ ਲਈ ਪੈਂਫਲਿਟ ਛਪਵਾ ਕੇ ਵੰਡੇ ਜਾ ਰਹੇ ਹਨ। ਇਸ ਦੇ ਬਾਵਜੂਦ ਵੀ ਜੇਕਰ ਦੁਕਾਨਦਾਰ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਉਨ੍ਹਾਂ ਉੱਪਰ ਕਾਰਵਾਈ ਕੀਤੀ ਜਾਵੇਗੀ।