punjab
ਉਪ ਮੁੱਖ ਮੰਤਰੀ ਵੱਲੋਂ ਬਰਨਾਲਾ ਜੇਲ ਦੇ ਕੈਦੀ ਨਾਲ ਵਾਪਰੀ ਘਟਨਾ ਦੇ ਜਾਂਚ ਦੇ ਆਦੇਸ

ਚੰਡੀਗੜ, ਨਵੰਬਰ : ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਰਨਾਲਾ ਜੇਲ ਦੇ ਕੈਦੀ ਨਾਲ ਵਾਪਰੀ ਘਟਨਾ ਦੀ ਡੂੰਘਾਈ ਤੱਕ ਪੜਤਾਲ ਲਈ ਜਾਂਚ ਦੇ ਆਦੇਸ ਦਿੱਤੇ ਹਨ।
ਜਲਿਾ ਜੇਲ ਬਰਨਾਲਾ ਦੇ ਕੈਦੀ ਕਰਮਜੀਤ ਸਿੰਘ ਵੱਲੋਂ ਮਾਨਸਾ ਵਿਖੇ ਪੇਸੀ ਦੌਰਾਨ ਜੇਲ ਸਟਾਫ ਉਤੇ ਕਥਿਤ ਤੌਰ ਉਤੇ ਉਸ ਦੇ ਸਰੀਰ ਉੱਪਰ ਅਪੱਤੀਜਨਕ ਸਬਦ ਲਿਖੇ ਹੋਣ ਦੇ ਦੋਸ ਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਸ. ਰੰਧਾਵਾ ਜਿਨਾਂ ਕੋਲ ਜੇਲ ਵਿਭਾਗ ਵੀ ਹੈ, ਨੇ ਏ.ਡੀ.ਜੀ.ਪੀ. (ਜੇਲਾਂ) ਨੂੰ ਇਸ ਮਾਮਲੇ ਦੀ ਡੂੰਘਾਈ ਤੱਕ ਜਾਂਚ ਕਰਨ ਅਤੇ ਮਾਮਲੇ ਦੀ ਤਹਿ ਤੱਕ ਜਾਣ ਲਈ ਕੈਦੀ ਦਾ ਮੈਡੀਕਲ ਕਰਵਾਉਣ ਦੇ ਨਿਰਦੇਸ ਦਿੱਤੇ ਗਏ ਹਨ।
ਏ.ਡੀ.ਜੀ.ਪੀ. (ਜੇਲਾਂ) ਪੀ ਕੇ ਸਿਨਹਾ ਨੇ ਅੱਗੇ ਦੱਸਿਆ ਕਿ ਡੀ.ਆਈ.ਜੀ. ਫਰਿੋਜਪੁਰ ਸਰਕਲ ਤਜਿੰਦਰ ਸਿੰਘ ਮੌੜ ਨੂੰ ਇਸ ਮਾਮਲੇ ਲਈ ਜਾਂਚ ਅਧਿਕਾਰੀ ਨਿਯੁਕਤ ਕੀਤਾ ਹੈ ਜੋ ਭਲਕੇ ਇਕ ਪੁਲਿਸ ਅਫਸਰ ਨੂੰ ਲੈ ਕੇ ਮੌਕੇ ਉਤੇ ਜਾ ਕੇ ਜਾਂਚ ਕਰਨਗੇ।