Connect with us

Punjab

ਡਿਪਟੀ ਕਮਿਸ਼ਨਰ ਵੱਲੋਂ ਸੰਕੇਤਕ ਭਾਸ਼ਾ ਦੇ ਵੋਟਰ ਜਾਗਰੂਕਤਾ ਪੋਸਟਰ ਜਾਰੀ

Published

on

ਪਟਿਆਲਾ: ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਵੱਲੋਂ ਜ਼ਿਲ੍ਹਾ ਪਟਿਆਲਾ ਵਿਚ ਸਮੂਹ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵੱਖ ਵੱਖ ਤਰ੍ਹਾਂ ਦੇ ਪੋਸਟਰ ਜਾਰੀ ਕੀਤੇ ਗਏ ਹਨ। ਅੱਜ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਵਿਖੇ ਜ਼ਿਲ੍ਹਾ ਆਈਕਨ ਦਿਵਿਆਂਗਜਨ ਜਗਦੀਪ ਸਿੰਘ ਦੀਆਂ ਤਸਵੀਰਾਂ ਅਤੇ ਸੰਕੇਤਕ ਭਾਸ਼ਾ ਨਾਲ ਸਬੰਧਤ ਪੋਸਟਰ ਜਾਰੀ ਕੀਤਾ ਗਿਆ ਜੋ ਕਿ ਹਰ ਇੱਕ ਪੋਲਿੰਗ ਬੂਥ ਉਪਰ ਲਾਇਆ ਜਾਵੇਗਾ ਤਾਂ ਜੋ ਬੋਲਣ ਸੁਨਣ ਤੋਂ ਅਸਮਰਥ ਵੋਟਰਾਂ ਨੂੰ ਸਹੂਲਤ ਹੋ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ ਕਿਰਨ ਸ਼ਰਮਾ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਨੋਡਲ ਅਫ਼ਸਰ ਦਿਵਿਆਂਗਜਨ ਵਰਿੰਦਰ ਸਿੰਘ ਟਿਵਾਣਾ ਵੀ ਹਾਜ਼ਰ ਸਨ।

ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਅਤੇ ਆਈਕਨ ਦਿਵਿਆਂਗਜਨ ਜਗਦੀਪ ਸਿੰਘ ਵੱਲੋਂ ਵੱਖ-ਵੱਖ ਚੋਣ ਬੂਥਾਂ ਉੱਪਰ ਦਿਵਿਆਂਗਜਨ ਵੋਟਰਾਂ  ਨੂੰ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਨਿਰੀਖਣ ਰਿਪੋਰਟ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪੀ ਗਈ ਜਿਸ ਵਿਚ ਉਨ੍ਹਾਂ ਵੱਲੋਂ ਦਿਵਿਆਂਗਜਨ ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਉਪਰ ਖ਼ੁਸ਼ੀ ਪ੍ਰਗਟ ਕੀਤੀ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਅੱਜ ਜਾਰੀ ਪੋਸਟਰਾਂ ਵਿਚ ਚੋਣਾਂ ਵਾਲੇ ਦਿਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ, ਵੋਟ ਪਾਉਣ ਵਾਲੇ ਸ਼ਨਾਖ਼ਤੀ ਕਾਰਡਾਂ ਅਤੇ ਈ ਵੀ ਐਮ ਤੇ ਵੀ ਵੀ ਪੈਟ ਸਬੰਧੀ ਜਾਣਕਾਰੀ ਦਿੱਤੀ ਗਈ ਹੈ।