Connect with us

India

ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਸਤਲੁਜ ਦਰਿਆ ਕੰਢੇ ਵੱਸਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ

Published

on

ਸ੍ਰੀ ਆਨੰਦਪੁਰ ਸਾਹਿਬ, ਚੋਂਵੇਸ ਲਟਾਵਾ : ਜ਼ਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਨਜ਼ਦੀਕ ਸਤਲੁਜ ਦਰਿਆ ਕੰਢੇ ਵਸਦੇ ਪਿੰਡ ਚੰਦਪੁਰ, ਹਰੀਵਾਲ, ਮਹਿੰਦਲੀ ਕਲਾਂ, ਬੱਲੋਵਾਲ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ ਕਿਉਂਕਿ ਪਿਛਲੇ ਦਿਨੀਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿੱਚ ਛੱਡੇ ਪਾਣੀ ਨਾਲ ਇਨ੍ਹਾਂ ਪਿੰਡਾਂ ਦੀਆਂ ਜ਼ਮੀਨਾਂ ਨੂੰ ਵੱਡੇ ਪੱਧਰ ਤੇ ਖ਼ਾਰ ਲੱਗ ਗਈ ਸੀ ਜਿਸ ਨਾਲ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਸਤਲੁਜ ਦਰਿਆ ਦੀ ਭੇਟ ਚੜ੍ਹ ਗਈਆਂ ਸਨ ਜਿਸ ਦੇ ਚੱਲਦਿਆਂ ਉਕਤ ਪਿੰਡਾਂ ਦੇ ਵਸਨੀਕਾਂ ਵੱਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਗੁਹਾਰ ਲਗਾਈ ਗਈ ਸੀ ਕਿ ਸਮਾਂ ਰਹਿੰਦਿਆਂ ਉਨ੍ਹਾਂ ਦੀ ਸਾਰ ਲਈ ਜਾਵੇ ਤਾਂ ਜੋ ਦਿਨੋ ਦਿਨ ਸਤਲੁਜ ਦਰਿਆ ਦੀ ਭੇਟ ਚੜ੍ਹ ਰਹੀ ਉਨ੍ਹਾਂ ਦੀ ਜ਼ਮੀਨ ਬਚਾਈ ਜਾ ਸਕੇ ਜਿਸ ਵਿੱਚ ਕਿਸਾਨਾਂ ਨੇ ਇਹ ਵੀ ਅਪੀਲ ਕੀਤੀ ਸੀ ਕਿ ਆਉਣ ਵਾਲੇ ਮਹੀਨੇ-ਡੇਢ ਮਹੀਨੇ ਬਾਅਦ ਬਰਸਾਤ ਦਾ ਮੌਸਮ ਸ਼ੁਰੂ ਹੋ ਜਾਵੇਗਾ ਜਿਸ ਕਰਕੇ ਉਨ੍ਹਾਂ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹੜ੍ਹਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਸੇ ਦੇ ਚਲਦਿਆਂ ਅੱਜ ਜ਼ਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਅਤੇ ਡਰੇਨ ਵਿਭਾਗ ਦੇ ਅਧਿਕਾਰੀ ਉਕਤ ਪਿੰਡਾਂ ਦਾ ਦੌਰਾ ਕਰਨ ਲਈ ਪਹੁੰਚੇ ਸਨ ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਕਿਹਾ ਕਿ ਪਿਛਲੇ ਕਰੀਬ ਦੋ ਢਾਈ ਮਹੀਨਿਆਂ ਤੋਂ ਕਰੋਨਾ ਵਾਇਰਸ ਦਾ ਪ੍ਰਕੋਪ ਪੂਰੇ ਸੰਸਾਰ ਤੇ ਚੱਲ ਰਿਹਾ ਸੀ ਜਿਸ ਕਰਕੇ ਸੂਬੇ ਅੰਦਰ ਸਾਰੇ ਵਿਕਾਸ ਕਾਰਜ ਅਤੇ ਹੋਰ ਕੰਮ ਵੀ ਠੱਪ ਸਨ ਇਸੇ ਕਰਕੇ ਹੀ ਇਨ੍ਹਾਂ ਪਿੰਡਾਂ ਵਿੱਚ ਦਰਿਆ ਕੰਢੇ ਠੋਕਰਾਂ ਜਾਂ ਕਰੇਟ ਵਾਲ ਲਗਾਉਣ ਦਾ ਕੰਮ ਬਾਕੀ ਰਹਿ ਗਿਆ ਜੋ ਕੁਝ ਹੀ ਦਿਨਾਂ ਵਿਚ ਸ਼ੁਰੂ ਕਰ ਦਿੱਤਾ ਜਾਵੇਗਾ ਤਾਂ ਜੋ ਬਰਸਾਤ ਦੌਰਾਨ ਆਉਣ ਵਾਲੇ ਵਾਧੂ ਪਾਣੀ ਤੋਂ ਇਨ੍ਹਾਂ ਪਿੰਡਾਂ ਨੂੰ ਬਚਾਇਆ ਜਾ ਸਕੇ ਇਸ ਮੌਕੇ ਵੱਖ ਵੱਖ ਪਿੰਡਾਂ ਦੇ ਪਤਵੰਤੇ ਹਾਜ਼ਰ ਸਨ।