Connect with us

Health

ਸੰਗਰੂਰ ਜ਼ਿਲੇ ਵਿੱਚ ਡੇਂਗੂ ਦੀ ਸਥਿਤੀ ਦੀ ਨਿਗਰਾਨੀ ਕਰਨ ਲਈ ਡਿਪਟੀ ਡਾਇਰੈਕਟਰ ਦੀ ਲਗਾਈ ਡਿਊਟੀ

Published

on

OP Soni

ਚੰਡੀਗੜ, ਅਕਤੂਬਰ : ਪੰਜਾਬ ਰਾਜ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਨਾਲ ਨਜਿੱਠਣ ਲਈ ਕੀਤੀ ਜਾ ਰਹੀ ਫੌਗਿੰਗ ਦੀ ਗਤੀਵਿਧੀ ਨੂੰ ਹੋਰ ਤੇਜ਼ ਕੀਤਾ ਜਾਵੇ।

ਅੱਜ ਇਥੇ ਸੰਗਰੂਰ ਜ਼ਿਲੇ ਦੇ ਵਿਧਾਇਕਾਂ ਵੱਲੋਂ ਡਿਪਟੀ ਮੁੱਖ ਮੰਤਰੀ ਸ੍ਰੀ ਸੋਨੀ ਨਾਲ ਮੁਲਾਕਾਤ ਕਰਕੇ ਸੰਗਰੂਰ ਜ਼ਿਲੇ ਵਿੱਚ ਡੇਂਗੂ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ। ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਉਹਨਾਂ ਚੰਡੀਗੜ ਤਾਇਨਾਤ ਇਕ ਡਿਪਟੀ ਡਾਇਰੈਕਟਰ ਨੂੰ ਸੰਗਰੂਰ ਜ਼ਿਲੇ ਵਿੱਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨ ਲਈ ਡਿਊਟੀ ਲਗਾਉਣ ਦੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸਮੁੱਚੇ ਪੰਜਾਬ ਰਾਜ ਵਿੱਚ ਡੇਂਗੂ ਤੋਂ ਬਚਾਅ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਜਿਹਨਾਂ ਵਿੱਚ ਵਿਸ਼ੇਸ਼ ਤੌਰ ‘ਤੇ ਫੌਗਿੰਗ, ਇਕੱਠੇ ਹੋਏ ਪਾਣੀ ਨੂੰ ਸਾਫ਼ ਕਰਨ ਅਤੇ ਸ਼ੱਕੀ ਮਰੀਜ਼ਾਂ ਦੇ ਟੈਸਟਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।

ਸ੍ਰੀ ਸੋਨੀ ਨੇ ਇਸਦੇ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜਾ ਵੀ ਅਧਿਕਾਰੀ ਡੇਂਗੂ ਸਬੰਧੀ ਸਰਕਾਰ ਵੱਲੋਂ ਲਗਾਈ ਗਈ ਡਿਊਟੀ ਵਿੱਚ ਅਣਗਹਿਲੀ ਕਰਦਾ ਹੈ, ਉਸ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ।

ਇਸ ਮੀਟਿੰਗ ਵਿੱਚ ਸਕੱਤਰ ਸਿਹਤ ਵਿਕਾਸ ਗਰਗ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਅਮਿਤ ਕੁਮਾਰ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਅੰਦੇਸ਼ ਕੰਗ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਓਮ ਪ੍ਰਕਾਸ਼ ਗੋਜਰਾ ਹਾਜ਼ਰ ਸਨ।