Punjab
ਗੋਇੰਦਵਾਲ ਸਾਹਿਬ ਜੇਲ ਗੈਂਗਵਾਰ ਮਾਮਲੇ ‘ਚ ਡਿਪਟੀ ਜੇਲ ਸੁਪਰਡੈਂਟ ਨੂੰ ਕੀਤਾ ਗਿਆ ਮੁਅੱਤਲ

ਤਰਨਤਾਰਨ ਦੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ ‘ਚ ਗੈਂਗਵਾਰ ਡਿਪਟੀ ਜੇਲ ਸੁਪਰਡੈਂਟ ‘ਤੇ ਪੈ ਗਿਆ ਹੈ। ਡਿਪਟੀ ਜੇਲ੍ਹ ਸੁਪਰਡੈਂਟ ਹਰੀਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਨੂੰ ਵੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਜੇਲ੍ਹ ਵਿੱਚ ਐਤਵਾਰ ਦੁਪਹਿਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਗੈਂਗ ਵਿਚਾਲੇ ਗੈਂਗ ਵਾਰ ਹੋਈ ਸੀ। ਇਸ ਗੈਂਗ ਵਾਰ ਵਿੱਚ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਮਨਦੀਪ ਤੂਫਾਨ ਅਤੇ ਮਨਮੋਹਨ ਮੋਨਾ ਮਾਰੇ ਗਏ ਸਨ। ਮਾਮਲੇ ‘ਚ 11 ਗੈਂਗਸਟਰ ਜ਼ਖਮੀ ਹੋਏ ਹਨ।
ਅਤਿ-ਆਧੁਨਿਕ ਗੋਇੰਦਵਾਲ ਕੇਂਦਰੀ ਜੇਲ੍ਹ ਨੇ 15 ਮਹੀਨੇ ਪਹਿਲਾਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਇਹ ਜੇਲ੍ਹ ਸ਼ੁਰੂ ਤੋਂ ਹੀ ਸੁਰਖੀਆਂ ਵਿੱਚ ਰਹੀ ਹੈ। ਜੇਲ੍ਹ ਵਿੱਚ ਗੈਂਗਸਟਰਾਂ ਦੇ ਆਪਸ ਵਿੱਚ ਭਿੜਨ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਤੋਂ ਇਲਾਵਾ ਇਸ ਜੇਲ੍ਹ ਵਿੱਚ ਬੈਠੇ ਗੈਂਗਸਟਰਾਂ ਵੱਲੋਂ ਪਾਕਿਸਤਾਨ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਲਿਆਉਣ ਦੇ ਰੈਕੇਟ ਦਾ ਵੀ ਪਰਦਾਫਾਸ਼ ਹੋਇਆ ਹੈ ਪਰ ਇਸ ਦੇ ਬਾਵਜੂਦ ਵੀ ਜੇਲ੍ਹ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ ਹੈ। ਇਸ ਦੇ ਨਾਲ ਹੀ ਗ੍ਰਹਿ ਵਿਭਾਗ ਨੇ ਐਤਵਾਰ ਨੂੰ ਦੋ ਗੈਂਗਸਟਰਾਂ ਦੀ ਮੌਤ ਦੀ ਰਿਪੋਰਟ ਤਲਬ ਕਰ ਲਈ ਹੈ। ਸੀਐਮ ਭਗਵੰਤ ਮਾਨ ਕੋਲ ਹੀ ਗ੍ਰਹਿ ਵਿਭਾਗ ਹੈ। ਅਜਿਹੇ ‘ਚ ਉਨ੍ਹਾਂ ਨੂੰ ਇਸ ਨਾਲ ਜੁੜੀ ਸਾਰੀ ਜਾਣਕਾਰੀ ਅਪਡੇਟ ਕੀਤੀ ਜਾ ਰਹੀ ਹੈ।