Connect with us

Punjab

ਡੇਰਾ ਮੁਖੀ ਰਾਮ ਰਹੀਮ ਨੇ ਇੱਕ ਵਾਰ ਫਿਰ ਮੰਗੀ ਪੈਰੋਲ, ਆ ਸਕਦਾ ਜੇਲ ਤੋਂ ਬਾਹਰ ?

Published

on

ਕਤਲ ਅਤੇ ਬਲਾਤਕਾਰ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਦੱਸ ਦੇਈਏ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ ਹੈ। ਡੇਰਾਮੁਖੀ ਨੇ 25 ਜਨਵਰੀ ਨੂੰ ਭੰਡਾਰਾ ਅਤੇ ਸਤਿਸੰਗ ਲਈ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਭੇਜ ਕੇ ਸਿਰਸਾ ਆਉਣ ਦੀ ਇਜਾਜ਼ਤ ਮੰਗੀ ਹੈ। ਇਸ ਪੈਰੋਲ ਤੇ ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ਸੁਰੱਖਿਆ ਪੱਖ ਤੋਂ ਵਿਚਾਰ ਕਰ ਰਹੇ ਹਨ।
ਤੁਹਾਨੂੰ ਦੱਸ ਦੇਈਏ ਦਰਅਸਲ ਡੇਰਾ ਸੱਚਾ ਸੌਦਾ ਦੇ ਦੂਜੇ ਸੰਤ ਸ਼ਾਹ ਸਤਨਾਮ ਮਹਾਰਾਜ ਦੇ ਜਨਮ ਦਿਨ 25 ਜਨਵਰੀ ਨੂੰ ਡੇਰੇ ‘ਚ ਭੰਡਾਰਾ ਅਤੇ ਸਤਿਸੰਗ ਕਰਵਾਇਆ ਜਾਵੇਗਾ। ਡੇਰਾਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਹਾਲਾਂਕਿ ਜੇਕਰ ਰਾਮ ਰਹੀਮ ਸਿਰਸਾ ਆ ਜਾਂਦਾ ਹੈ ਤਾਂ ਸਰਕਾਰ ਲਈ ਵੀ ਵੱਡਾ ਖਤਰਾ ਪੈਦਾ ਹੋ ਸਕਦਾ ਹੈ, ਇਸੇ ਲਈ ਇਸ ਮੁੱਦੇ ਨੂੰ ਕਾਫੀ ਗਹਿਰਾਈ ਨਾਲ ਵਿਚਾਰਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਆਰਡਰ ਦੀ ਫਾਈਲ ਸਿਰਸਾ ਦੇ ਡੀਸੀ ਕੋਲ ਪਹੁੰਚ ਗਈ ਹੈ। ਇਸ ‘ਤੇ ਅਜੇ ਸਮੀਖਿਆ ਹੋਣੀ ਬਾਕੀ ਹੈ। ਤੇ ਜੇਕਰ ਪੈਰੋਲ ਮਿਲ ਜਾਂਦੀ ਹੈ ਤਾਂ ਰਾਮ ਰਹੀਮ ਦੀ ਇਹ 7ਵੀਂ ਪੈਰੋਲ ਹੋਵੇਗੀ