Punjab
ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਡੇਰਾ ਸੱਚਾ ਸੌਦਾ ਮੁੱਖੀ ਰਾਮ ਰਹੀਮ
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਰਾਮ ਰਹੀਮ ਨੂੰ ਪੂਰੇ ਇਕ ਮਹੀਨੇ ਦੀ ਪੈਰੋਲ ਮਿਲੀ ਹੈ। ਇਸ ਦੇ ਨਾਲ ਹੀ ਦਸ ਦਈਏ ਕਿ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਨੇ ਪੈਰੋਲ ਦਿੱਤੀ ਹੈ।
ਰਾਮ ਰਹੀਮ ਨੂੰ ਸ਼ੁੱਕਰਵਾਰ ਸਵੇਰੇ ਭਾਰੀ ਸੁਰੱਖਿਆ ਤੋਂ ਜੇਲ੍ਹ ਬਾਹਰ ਲਿਆਂਦਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੈਰੋਲ ਦੀ ਮਿਆਦ ਦੌਰਾਨ ਉਹ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹੇਗਾ।
ਇਹ ਆਸ਼ਰਮ ਬਾਗਪਤ ਦੇ ਬਰਨਾਵਾ ਪਿੰਡ ਵਿੱਚ ਸਥਿਤ ਹੈ ਅਤੇ ਰਾਮ ਰਹੀਮ ਦਾ ਡੇਰਾ ਹੋਵੇਗਾ। ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ ਇੱਕ ਮਹੀਨੇ ਦੀ ਪੈਰੋਲ ਦਿੱਤੀ ਹੈ।
ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਫਰਵਰੀ ਵਿੱਚ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਸੀ। ਇਸ ਦੌਰਾਨ ਸਰਕਾਰ ਨੇ ਰਾਮ ਰਹੀਮ ਨੂੰ Z+ ਸੁਰੱਖਿਆ ਪ੍ਰਦਾਨ ਕੀਤੀ ਸੀ