Punjab
ਪੰਜਾਬ ਦੇ ਇਸ ਪਿੰਡ ‘ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਪਾਠੀ ਸਮੇਤ ਡੇਰੇ ਦੇ ਮਹੰਤ ਨੂੰ ਕੀਤਾ ਗ੍ਰਿਫਤਾਰ
ਬਠਿੰਡਾ 13 ਨਵੰਬਰ 2023: ਦੀਵਾਲੀ ਮੌਕੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਇੱਕ ਡੇਰੇ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਹੋਈ ਹੈ| ਥਾਣਾ ਨੇਹੀਆਂ ਵਾਲਾ ਦੀ ਪੁਲੀਸ ਨੇ 3 ਵਿਕਤੀਆਂ ਤੇ ਮਾਮਲੇ ਦਰਜ ਕੀਤਾ ਹੈ |
ਮਿਲੀ ਜਾਣਕਾਰੀ ਮੁਤਾਬਕ ਪਿੰਡ ਦਾਨ ਸਿੰਘ ਵਾਲਾ ਵਿੱਚ ਭਾਈ ਬਖਤੌਰ ਦਾਸ ਦੇ ਡੇਰੇ ਵਿੱਚ ਪਿੰਡ ਦੇ ਸੰਧੂ ਪਰਿਵਾਰ ਵੱਲੋਂ ਕੌਤਰੀ ਮੌਕੇ ਅਖੰਡ ਪਾਠ ਕਰਵਾਏ ਜਾ ਰਹੇ ਸਨ ਮਹੁੰਤ ਬਖਤੌਰ ਦਾਸ ਡੇਰੇ ਵਿਚ ਪਾਠ ਮੌਕੇ ਰੌਲ ਲਾਉਣ ਮੌਕੇ ਪਾਠੀਆਂ ਵੱਲੋਂ ਦਾਰੂ ਪੀ ਕਿ ਰੌਲ ਤੇ ਬੈਠਣ ਦਾ ਮਾਮਲਾ ਸਾਹਮਣੇ ਆਉਣ ਤੇ ਮਾਮਲਾ ਗਰਮਾ ਗਿਆ |
ਜਦੋਂ ਉਕਤ ਪਰਵਾਰ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਏ 5 ਪਿਆਰਿਆਂ ਦੀ ਹਾਜ਼ਰੀ ਵਿੱਚ ਡੇਰੇ ਦੀ ਤਲਾਸ਼ੀ ਲਈ ਗਈ ਤਾਂ ਡੇਰੇ ਦੇ ਕਮਰੇ ਵਿੱਚ ਪਏ ਇਕ ਟਰੰਕ ਵਿੱਚੋਂ ਪਾੜੇ ਹੋਏ ਗੁਟਕਾ ਸਾਹਿਬ ਬਰਾਮਦ ਕੀਤੇ ਗਏ ਜਿਨ੍ਹਾਂ ਉਪਰ ਜੁੱਤੀਆਂ ਰੱਖੀਆਂ ਹੋਈਆਂ ਸਨ|
ਜਿਸ ਤੇ ਥਾਂਣਾ ਨੇਹੀਆਂ ਵਾਲਾ ਦੇ ਪੁਲੀਸ ਨੇ ਕਾਰਵਾਈ ਕਰਦੇ ਡੇਰੇ ਦੇ ਮਹੁੰਤ ਬਖਤੌਰ ਦਾਸ, ਪਾਠੀ ਬਿੱਟੂ ਸਿੰਘ ਅਬਲੂ ਅਤੇ ਇੱਕ ਹੋਰ ਪਾਠੀ ਜੋ ਕਿ ਧੂਰੀ ਦਾ ਰਹਿਣ ਵਾਲਾ ਹੈ ਪੁਲਿਸ ਨੇ ਦੋ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਇੱਕ ਫਰਾਰ ਹੈ|