News
ਆਂਧਰਾ ਪ੍ਰਦੇਸ਼ ‘ਚ ‘ਮੁਰਾਸੂ ਤੂਫ਼ਾਨ’ ਦੀ ਤਬਾਹੀ
ਆਂਧਰਾ ਪ੍ਰਦੇਸ਼ ਵਿੱਚ ‘ਮੁਰਾਸੂ ਤੂਫ਼ਾਨ’ ਨੇ ਭਾਰੀ ਤਬਾਹੀ ਮਚਾਈ ਹੈ। ਤੂਫ਼ਾਨ ਕਾਰਨ ਕਈ ਇਲਾਕਿਆਂ ਵਿੱਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਕ, ਤੂਫ਼ਾਨ ਦੇ ਚੱਲਦਿਆਂ ਹੁਣ ਤੱਕ 2 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸੁਰੱਖਿਆ ਦੇ ਮੱਦੇਨਜ਼ਰ 35 ਰੇਲ ਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ, ਕਰੀਬ 12 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾ ਕੇ ਰਾਹਤ ਕੈਂਪਾਂ ਵਿੱਚ ਰੱਖਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਉੱਧਰ, ਮੌਸਮ ਵਿਭਾਗ ਨੇ ਓਡੀਸ਼ਾ ਦੇ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਫਿਲਹਾਲ ਪ੍ਰਸ਼ਾਸਨ ਵੱਲੋਂ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਅਪੀਲ ਕੀਤੀ ਗਈ ਹੈ।
