Punjab
ਐਮਐਲਏ ਬਟਾਲਾ ਵਲੋਂ ਵਿਕਾਸ ਕਾਰਜਾਂ ਦੀ ਕੀਤੀ ਗਈ ਸ਼ੁਰੂਆਤ

ਬਟਾਲਾ ਸ਼ਹਿਰ ਦੇ ਵੱਖ ਵੱਖ ਇਲਾਕੇ ਦੀਆ ਸੜਕਾਂ ਜੋ ਕਾਫੀ ਲੰਬੇ ਸਮੇ ਤੋਂ ਬੱਦਤਰ ਹਾਲਾਤ ਚ ਹਨ ਉਹਨਾਂ ਨੂੰ ਬਣਾਉਣ ਦੇ ਕੰਮ ਦੀ ਸ਼ੁਰੂਆਤ ਅੱਜ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਵੱਲੋਂ ਕੀਤੀ ਗਈ। ਉਥੇ ਹੀ ਗੁਰਦਾਸਪੁਰ ਰੋਡ ਦੀ ਸੜਕ ਦੇ ਨਿਰਮਾਣ ਦਾ ਉਦਘਾਟਨ ਕਰਨ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸੀਵੇਰਜ ਪਾਉਣ ਕਾਰਨ ਬਟਾਲਾ ਸ਼ਹਿਰ ਦੀਆ ਸੜਕਾਂ ਦੀ ਹਾਲਤ ਖ਼ਰਾਬ ਹਨ
ਜਿਸ ਕਾਰਨ ਰਾਹਗੀਰਾਂ ਅਤੇ ਸਥਾਨਕ ਨਿਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅਤੇ ਲੋਕਾਂ ਦੀ ਮੁਸ਼ਕਿਲਾਂ ਦੂਰ ਕਰਨ ਲਈ ਨਿਰਮਾਣ ਦਾ ਅਰੰਭ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਇਹ ਮਾਰਗ ਬਣ ਕੇ ਤਿਆਰ ਹੋ ਜਾਣਗੇ।ਅਤੇ ਉਹਨਾਂ ਕਿਹਾ ਕਿ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਟ੍ਰੈਫਿਕ ਦੀ ਸਮੱਸਿਆ ਨੂੰ ਧਿਆਨ ਚ ਰੱਖਦੇ ਸੜਕਾਂ ਤੇ ਨਾਜਾਇਜ਼ ਕਬਜ਼ੇ ਨਾ ਕਰਨ ਇਸ ਦੇ ਨਾਲ ਹੀ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਜਿਹੜੀਆਂ ਸੜਕਾਂ, ਗਲੀਆਂ ਵਿੱਚ ਸੀਵਰੇਜ ਦਾ ਕੰਮ ਮੁਕੰਮਲ ਹੋ ਗਿਆ ਹੈ
ਉਨ੍ਹਾਂ ਰਸਤਿਆਂ ਨੂੰ ਪਹਿਲ ਦੇ ਅਧਾਰ ’ਤੇ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੀ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਉਥੇ ਹੀ ਸ਼ਹਿਰ ਵਸਿਆ ਨੇ ਧੰਨਵਾਦ ਕੀਤਾ |