Connect with us

National

ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਅਗਲੇ CM

Published

on

MAHARASHTRA :

ਦੇਵੇਂਦਰ ਫੜਨਵੀਸ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ ਹੋਣਗੇ। ਫੜਨਵੀਸ ਨੇ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਅਤੇ ਐਨਸੀਪੀ ਆਗੂ ਅਜੀਤ ਪਵਾਰ ਨਾਲ ਮਿਲ ਕੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਦੇ ਸਾਹਮਣੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਇਸ ਦੌਰਾਨ ਭਾਜਪਾ ਅਬਜ਼ਰਵਰ ਵਿਜੇ ਰੂਪਾਨੀ ਅਤੇ ਨਿਰਮਲਾ ਸੀਤਾਰਮਨ ਵੀ ਮੌਜੂਦ ਸਨ।

ਇਸ ਤੋਂ ਬਾਅਦ ਫੜਨਵੀਸ, ਸ਼ਿੰਦੇ ਅਤੇ ਪਵਾਰ ਨੇ ਪ੍ਰੈੱਸ ਕਾਨਫਰੰਸ ਕੀਤੀ। ਫੜਨਵੀਸ ਅਤੇ ਸ਼ਿੰਦੇ ਦੋਵਾਂ ਨੇ ਕਿਹਾ ਕਿ ਕਿੰਨੇ ਅਤੇ ਕਿਹੜੇ ਮੰਤਰੀ ਸਹੁੰ ਚੁੱਕਣਗੇ ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਤੀਜੀ ਵਾਰੀ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਣਗੇ ।

ਸੂਤਰਾਂ ਨੇ ਦਸਿਆ ਕਿ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਅਤੇ ਐਨ.ਸੀ.ਪੀ. ਦੇ ਅਜੀਤ ਪਵਾਰ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ’ਚ ਦਖਣੀ ਮੁੰਬਈ ਦੇ ਆਜ਼ਾਦ ਮੈਦਾਨ ’ਚ ਕਰਵਾਏ ਇਕ ਸਮਾਰੋਹ ’ਚ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 288 ਮੈਂਬਰੀ ਵਿਧਾਨ ਸਭਾ ’ਚ 132 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ।

ਤਰੀ ਬਣਾਇਆ ਜਾਵੇ। ਉਸ ਨੇ ਸੰਕੇਤ ਦਿਤਾ ਕਿ ਸ਼ਿੰਦੇ ਇਸ ਅਹੁਦੇ ਲਈ ਉਤਸੁਕ ਨਹੀਂ ਹੋ ਸਕਦੇ।