National
ਨਵਰਾਤਰੀ ਤੋਂ ਪਹਿਲਾਂ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਨੂੰ ਮਿਲਿਆ ਵੱਡਾ ਤੋਹਫਾ, ਜਾਣੋ ਵੇਰਵਾ
ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਇੱਕ ਵੱਡੀ ਖੁਸ਼ਖਬਰੀ ਹੈ। ਦਰਅਸਲ ਮਾਤਾ ਵੈਸ਼ਨੋ ਦੇਵੀ ਮੰਦਰ ‘ਚ ਦੁਰਗਾ ਭਵਨ ਦਾ ਉਦਘਾਟਨ ਕੀਤਾ ਗਿਆ ਹੈ, ਜਿਸ ‘ਚ ਹੁਣ 3000 ਸ਼ਰਧਾਲੂ ਆਰਾਮ ਕਰ ਸਕਣਗੇ।
ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਮਾਤਾ ਵੈਸ਼ਨੋ ਦੇਵੀ ਮੰਦਰ ‘ਚ ਦੁਰਗਾ ਭਵਨ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਦੁਰਗਾ ਭਵਨ ਦਾ ਪੁਨਰ ਨਿਰਮਾਣ ਆਉਣ ਵਾਲੇ ਦਿਨਾਂ ਵਿੱਚ ਖਾਸ ਕਰਕੇ ਨਵਰਾਤਰੀ ਤੋਂ ਸ਼ਰਧਾਲੂਆਂ ਲਈ ਬਹੁਤ ਸਹਾਈ ਸਿੱਧ ਹੋਵੇਗਾ। ਇੱਥੇ ਰੋਜ਼ਾਨਾ 3000 ਲੋਕ ਆਰਾਮ ਨਾਲ ਠਹਿਰ ਸਕਦੇ ਹਨ।
ਮਨੋਜ ਸਿਨਹਾ ਨੇ ਦੱਸਿਆ ਕਿ ਇਹ ਇਮਾਰਤ 18 ਮਹੀਨਿਆਂ ਵਿੱਚ ਮੁਕੰਮਲ ਹੋਈ ਹੈ। ਲੋੜ ਹੈ ਕਿ ਇੱਥੇ ਸਹੂਲਤਾਂ ਲਗਾਤਾਰ ਵਧਣ। ਮੈਂ ਸਮਝਦਾ ਹਾਂ ਕਿ ਸ਼ਰਧਾਲੂਆਂ ਦੀਆਂ ਮਨੋਕਾਮਨਾਵਾਂ ਨੂੰ ਪੂਰਾ ਕਰਨਾ ਸਾਡਾ ਨੈਤਿਕ ਫਰਜ਼ ਹੈ ਅਤੇ ਅਸੀਂ ਇਸ ਲਈ ਪੂਰੀ ਕੋਸ਼ਿਸ਼ ਕਰ ਰਹੇ ਹਾਂ।