Corona Virus
ਲੌਕਡਾਊਨ ਦੌਰਾਨ ਚੰਡੀਗੜ੍ਹ ਵਾਸੀਆਂ ਦੇ ਸਹਿਯੋਗ ਦੀ ਡੀਜੀਪੀ ਵੱਲੋਂ ਸ਼ਲਾਘਾ
28 ਮਾਰਚ : ਚੰਡੀਗੜ੍ਹ ਦੇ ਡੀਜੀਪੀ ਸੰਜੇ ਬੇਨੀਵਾਲ ਨੇ ਲੌਕਡਾਊਨ ਦੌਰਾਨ ਚੰਡੀਗੜ੍ਹ ਦੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ ਹੈ। ਡੀਜੀਪੀ ਨੇ ਕਿਹਾ ਕਿ ਚੰਡੀਗੜ੍ਹ ਵਾਸੀ ਸੰਜਮ ਤੋਂ ਕੰਮ ਲੈ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਚੰਡੀਗੜ੍ਹ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੌਕਡਾਊਨ ਦੇ ਨਿਯਮਾਂ ਦੀ ਪਾਲਣਾ ਕਰਨਾ ਹੀ ਦੇਸ਼ ਦੀ ਅਸਲੀ ਸੇਵਾ ਹੈ। ਡੀਜੀਪੀ ਨੇ ਕਿਹਾ ਕਿ ਕੇਵਲ 20 ਤੋਂ 40 ਸਾਲ ਦੀ ਉਮਰ ਦੇ ਲੋਕ ਹੀ ਜ਼ਰੂਰੀ ਸਮਾਨ ਲੈਣ ਘਰਾਂ ਤੋਂ ਬਾਹਰ ਨਿਕਲਣ ਅਤੇ ਸੋਸ਼ਲ ਡਿਸਟੈਂਸਿੰਗ ਦਾ ਖਿਆਲ ਰੱਖਣ। ਡੀਜੀਪੀ ਬੇਨੀਵਾਲ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ੋਮੈਟੋ ਨਾਲ ਗੱਲਬਾਤ ਜਾਰੀ ਹੈ ਤਾਂ ਜੋ ਹੋਮ ਡਿਲੀਵਰੀ ਦੀ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਜੇਲ੍ਹ ’ਚ ਮਾਸਕ ਅਤੇ ਖਾਣਾ ਬਣਾ ਕੇ ਗਰੀਬ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।