Punjab
ਡੀਜੀਪੀ ਦਿਨਕਰ ਗੁਪਤਾ ਨੇ ਪੁਲਿਸ ਦੀ ਬਹਾਦਰੀ ਦੀ ਸ਼ਲਾਘਾ ਕੀਤੀ, ਨਾਲ ਲੋਕਾਂ ਨੂੰ ਘਰ ਰਹਿਣ ਦਾ ਦਿੱਤਾ ਸੁਨੇਹਾ

ਕੋਰੋਨਾ ਵਾਇਰਸ ਦੇ ਵੱਧਦੇ ਹੋਏ ਪ੍ਰਕੋਪ ਦੇ ਮੁਸ਼ਕਿਲ ਹਾਲਾਤਾਂ ਵਿੱਚ ਪੰਜਾਬ ਪੁਲਿਸ ਦੇ ਬਹਾਦਰ ਜਵਾਨ ਆਪਣੀ ਸੁਰੱਖਿਆ ਅਤੇ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਰਹੇ ਹਨ।
ਪੰਜਾਬ ਪੁਲਿਸ ਦਾ ਮੁੱਖੀ ਹੋਣ ਦੇ ਨਾਤੇ, ਮੈਨੂੰ ਇਸ ‘ਤੇ ਫਖ਼ਰ ਹੈ ਤੇ ਉਹਨ੍ਹਾਂ ਵੱਲੋਂ ਨਿਭਾਈ ਜਾ ਰਹੀ ਡਿਊਟੀ ਦੀ ਪੁਰਜ਼ੋਰ ਸ਼ਲਾਘਾ ਕਰਦਾ ਹਾਂ।
ਮੈਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਘਰ ਵਿੱਚ ਰਹਿ ਕੇ ਪੁਲਿਸ ਦਾ ਸਹਿਯੋਗ ਕਰਨ ਤਾਂ ਕਿ ਅਸੀਂ ਤੰਦਰੁਸਤ ਰਹੀਏ ਅਤੇ ਇਸ ਮੁਸ਼ਕਿਲ ਦੌਰ ਵਿੱਚੋਂ ਜਲਦੀ ਸੁਰੱਖਿਅਤ ਨਿਕਲ ਸਕੀਏ।