Governance
DGP ਦਿਨਕਰ ਗੁਪਤਾ ਦੀ ਨਿਯੁਕਤੀ ਮਾਮਲੇ ‘ਤੇ ਅੱਜ ਹੋਵੇਗੀ HC ‘ਚ ਸੁਣਵਾਈ

5 ਮਾਰਚ (ਬਲਜੀਤ ਮਰਵਾਹਾ): DGP ਦਿਨਕਰ ਗੁਪਤਾ ਦੀ ਨਿਯੁਕਤੀ ਮਾਮਲੇ ‘ਚ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਣੀ ਹੈ। ਦਸ ਦਈਏ ਕਿ (CAT) ਦੇ ਫ਼ੈਸਲੇ ਨੂੰ ਪੰਜਾਬ ਸਰਕਾਰ ਤੇ ਡੀਜੀਪੀ ਦਿਨਕਰ ਗੁਪਤਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਚੁਣੌਤੀ ਦੇ ਦਿੱਤੀ ਸੀ।

ਇਸ ਤੋਂ ਪਹਿਲਾਂ ਵੀ ਪੰਜਾਬ ਦੇ ਡੀਜੀਪੀ ਦੇ ਅਹੁਦੇ ਲਈ ਚੁਣੌਤੀ ਮਾਮਲੇ ‘ਚ ਸੁਣਵਾਈ ਕੀਤੀ ਗਈ ਸੀ। ਕੈਟ ‘ਚ ਪੂਰੇ ਦਿਨ ਲੰਬੀ ਬਹਿਸ ਕੀਤੀ ਗਈ ਸੀ। ਸਵੇਰੇ 11:30 ਵਜੇ ਤੋਂ ਸ਼ਾਮ 4:50 ਵਜੇ ਦੀ ਲੰਮੀ ਬਹਿਸ ਤੋਂ ਬਾਅਦ ਕੈਟ ਨੇ ਇਸ ਕੇਸ ‘ਚ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਸੀ। ਹੁਣ ਇਸ ਮਾਮਲੇ ਤੇ ਅੱਜ ਸੁਣਵਾਈ ਹੋਵੇਗੀ।