Punjab
DGP ਸੁਮੇਧ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਚੰਡੀਗੜ੍ਹ : ਕੋਟਕਪੁਰਾ ਗੋਲੀਕਾਂਡ ਮਾਮਲੇ ’ਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ (Sumedh Saini) ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਮੁਤਾਬਕ ਮਾਮਲੇ ’ਚ ਕਿਸੇ ਵੀ ਜਾਂਚ ਲਈ ਪਹਿਲਾਂ ਨੋਟਿਸ ਦੇਣਾ ਹੋਵੇਗਾ। ਦੱਸਣਯੋਗ ਹੈ ਕਿ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦੇ ਚੰਡੀਗੜ੍ਹ ਦੀ ਸੈਕਟਰ 20 ਸਥਿਤ ਰਿਹਾਇਸ਼ ’ਤੇ ਸੋਮਵਾਰ ਸ਼ਾਮ ਨੂੰ ਵਿਜੀਲੈਂਸ ਨੇ ਛਾਪਾ ਮਾਰਿਆ ਸੀ। ਇਸ ਦੌਰਾਨ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਉਨ੍ਹਾਂ ਦੇ ਘਰ ਦੇ ਬਾਹਰ ਮੌਜੂਦ ਰਹੇ ਅਤੇ ਸੈਣੀ ਦੇ ਸੁਰੱਖਿਆ ਮੁਲਾਜ਼ਮਾਂ ਦੇ ਨਾਲ ਤਕਰੀਬਨ ਪੌਣਾ ਘੰਟਾ ਤੱਕ ਬਹਿਸ ਚੱਲਦੀ ਰਹੀ। ਇਸ ਤੋਂ ਬਾਅਦ ਸੁਮੇਧ ਸੈਣੀ ਦੇ ਵਕੀਲ ਵੀ ਉੱਥੇ ਪੁੱਜੇ ਅਤੇ ਜਾਂਚ ਟੀਮ ਦੇ ਨਾਲ ਮੌਜੂਦ ਰਹਿਣ ਦੀ ਗੱਲ ਕੀਤੀ। ਕਾਫ਼ੀ ਦੇਰ ਬਹਿਸ ਤੋਂ ਬਾਅਦ ਵਿਜੀਲੈਂਸ ਟੀਮ ਵਲੋਂ ਸੈਣੀ ਦੇ ਵਕੀਲ ਨੂੰ ਆਪਣੇ ਨਾਲ ਅੰਦਰ ਲਿਜਾਇਆ ਗਿਆ।