Connect with us

Punjab

ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੀ ਧਰਮਸੋਤ ਨੇ ਕੀਤੀ ਨਿਖੇਧੀ, ਖੱਟਰ ਦੇ ਅਸਤੀਫੇ ਦੀ ਕੀਤੀ ਮੰਗ

Published

on

dharmsot.jpg1

ਨਾਭਾ : ਨਾਭਾ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਰਨਾਲ ਵਿਖੇ ਹੋਏ ਪੁਲਿਸ ਵੱਲੋਂ ਕਿਸਾਨਾਂ ਉੱਪਰ ਅੰਨ੍ਹੇਵਾਹ ਕੀਤੀ ਲਾਠੀਚਾਰਜ ਦੀ ਨਿਖੇਧੀ ਕੀਤੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਅਸਤੀਫੇ ਦੀ ਮੰਗ ਕੀਤੀ । ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਕਾਸ ਕਾਰਜਾਂ ਦੇ ਲਈ ਵੱਖ ਵੱਖ ਪਿੰਡਾਂ ਵਿਚ ਚੈੱਕ ਵੰਡਣ ਲਈ ਪਹੁੰਚੇ ਸਨ।

ਕਰਨਾਲ ਟੌਲ ਪਲਾਜ਼ਾ ਤੇ ਪੁਲਿਸ ਵੱਲੋਂ ਕਿਸਾਨਾਂ ਤੇ ਕੀਤੇ ਲਾਠੀਚਾਰਜ ਦਾ ਮਾਮਲਾ ਦਿਨੋਂ ਦਿਨ ਭਖਦਾ ਜਾ ਰਿਹਾ ਹੈ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਭਰ ਵਿੱਚ ਬੀਤੇ ਦਿਨ ਵਿਰੋਧ ਕੀਤਾ ਗਿਆ ਸੀ ਅਤੇ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਨਵੀਂ ਰਣਨੀਤੀ ਬਣਾਈ ਜਾ ਰਹੀ ਹੈ ਅਤੇ ਸਿਆਸੀ ਲੀਡਰ ਵੀ ਬੀਜੇਪੀ ਸਰਕਾਰ ਨੂੰ ਲਾਹਨਤਾਂ ਪਾ ਰਹੇ ਹਨ । ਜਿਸ ਦੇ ਤਹਿਤ ਨਾਭਾ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੱਖ ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਦੱਸ ਕਰੋੜ ਦੇ ਚੈੱਕ ਵੰਡੇ ਅਤੇ ਬੇਜ਼ਮੀਨਿਆਂ ਨੂੰ ਨੌੰ ਕਰੋੜ ਤੋਂ ਜ਼ਿਆਦਾ ਦੇ ਚੈੱਕ ਤਕਸੀਮ ਕੀਤੇ । ਉੱਥੇ ਹੀ ਬੀਜੇਪੀ ਸਰਕਾਰ ਨੂੰ ਆੜੇ ਹੱਥੀਂ ਲਿਆ ।

ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਰਨਾਲ ਵਿਖੇ ਪੁਲੀਸ ਵੱਲੋਂ ਕਿਸਾਨਾਂ ਤੇ ਕੀਤੇ ਲਾਠੀਚਾਰਜ ਦੀ ਨਿੰਦਾ ਕੀਤੀ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਤੋਂ ਅਸਤੀਫੇ ਦੀ ਮੰਗ ਕੀਤੀ । ਉਨ੍ਹਾਂ ਨੇ ਕਿਹਾ ਕੀ ਕਿਸਾਨਾਂ ਨੂੰ ਇੰਜ ਲੱਗਦਾ ਹੈ ਕਿ ਉਹ ਆਪਣੇ ਦੇਸ਼ ਵਿੱਚ ਨਹੀਂ ਹਨ ਆਪਣੇ ਦੇਸ਼ ਦੇ ਨਹੀਂ ਹਨ ਉਹ ਬੇਗਾਨੇ ਹਨ ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਨਿਖੇਧੀ ਕੀਤੀ ਜੋ ਕਿਸਾਨ ਦੀ ਮੌਤ ਹੋਈ ਹੈ।ਉਨ੍ਹਾਂ ਕਿਹਾ ਕਿ ਐਸਡੀਐਮ ਵੱਲੋਂ ਨਿਰਦੇਸ਼ ਨਹੀਂ ਦਿੱਤੇ ਲਾਠੀਚਾਰਜ ਦੇ ਤਾਂ ਸਰਕਾਰ ਨੇ ਹੁਕਮ ਜਾਰੀ ਕੀਤੇ ਹਨ । ਇਸ ਮੌਕੇ ਧਰਮਸੋਤ ਨੇ ਕਿਹਾ ਕਿ ਮੈਂ ਦੋ ਤਿੰਨ ਦਿਨਾਂ ਤੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਕਰੀਬ ਦੱਸ ਕਰੋੜ ਤੋਂ ਵੱਧ ਚੈੱਕ ਤਸਕੀਮ ਕੀਤੇ ਗਏ ਹਨ ਅਤੇ ਨਾਲ ਹੀ ਬੇਜ਼ਮੀਨਿਆਂ ਲਈ ਵੀ ਕਰੋੜਾਂ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।

ਇਸ ਮੌਕੇ ਤੇ ਕਾਂਗਰਸ ਪਾਰਟੀ ਦੇ ਦਿਹਾਤੀ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਅਤੇ ਕੁਲਦੀਪ ਸਿੰਘ ਬਲਾਕ ਸੰਮਤੀ ਮੈਂਬਰ ਨੇ ਕਿਹਾ ਕਿ ਜੋ ਕਾਂਗਰਸ ਸਰਕਾਰ ਨੇ ਵਿਕਾਸ ਕਾਰਜ ਕੀਤੇ ਹਨ ਉਹ ਕਿਸੇ ਵੀ ਸਰਕਾਰ ਨੇ ਨਹੀਂ ਕੀਤੇ ਹਰ ਪਿੰਡ ਵਿਚ ਲੱਖਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਗਈਆਂ ਹਨ ਅਤੇ ਪਿੰਡਾਂ ਵਿੱਚ ਹਰ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਪੰਜਾਬ ਸਰਕਾਰ ਨੇ ਘਰ ਘਰ ਨੌਕਰੀ ਦਾ ਵਾਅਦਾ ਕੀਤਾ ਗਿਆ ਸਾਂ ਉਹ ਸਾਡੇ ਪਿੰਡ ਵਿਚ ਬਿਲਕੁਲ ਪੂਰਾ ਹੋਇਆ ਹੈ ਅਤੇ ਸਾਡੇ ਪਿੰਡ ਵਿੱਚ ਬਹੁਤ ਨੌਜਵਾਨ ਜੋ ਸਰਕਾਰੀ ਨੌਕਰੀਆਂ ਤੇ ਲੱਗੇ ਹੋਏ ਹਨ ਅਸੀਂ ਦੋ ਹਜਾਰ ਬਾਈ ਦੀਆਂ ਚੋਣਾਂ ਵਿੱਚ ਵੀ ਕਾਂਗਰਸ ਸਰਕਾਰ ਨੂੰ ਜਿਤਾਵਾਂਗੇ ।