Connect with us

Punjab

ਧਾਰੀਵਾਲ ਪੁਲਿਸ ਨੇ 17 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂ

Published

on

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਦੋ ਨਸ਼ਾ ਤਸਕਰਾਂ ਨੂੰ 17 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਚ ਓ ਧਾਰੀਵਾਲ ਮਨਜੀਤ ਸਿੰਘ ਨੇ ਦਸਿਆ ਕਿ ਪੁਲਿਸ ਪਾਰਟੀ ਵੱਲੋਂ ਖੂੰਡਾ ਬਾਈਪਾਸ ਤੇ ਨਾਕਾ ਲਗਾਇਆ ਗਿਆ ਸੀ ਵਾਹਨਾਂ ਦੀ ਚੈਕਿੰਗ ਦੌਰਾਨ ਇੱਕ ਇਟਿਔਸ ਕਰੁਸ ਕਾਰ ਜੋ ਕਿ ਅੰਮ੍ਰਿਤਸਰ ਵਲੋਂ ਆਈ ਸੀ ਜਿਸ ਵਿੱਚ 2 ਨੌਜਵਾਨ ਸਵਾਰ ਸਨ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 17 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਨ੍ਹਾਂ ਕੋਲੋਂ ਪੁੱਛਗਿਛ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਹੈਰੋਈਨ ਵੇਚਣ ਲਈ ਇਹ ਹਿਮਾਚਲ ਲੈ ਕੇ ਜਾ ਰਹੇ ਸੀ ਪੁਲੀਸ ਵੱਲੋਂ ਫਿਲਹਾਲ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ ਐੱਚ ਓ ਮਨਜੀਤ ਸਿੰਘ ਨੇ ਦੱਸਿਆ ਕਿ ਮਾਣਯੋਗ ਐਸਐਸਪੀ ਗੁਰਦਾਸਪੁਰ ਹਰਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਤੇ ਪੁਲਿਸ ਪਾਰਟੀ ਵੱਲੋਂ ਲਗਾਤਾਰ ਨਾਕੇਬੰਦੀ ਕਰ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਮੁਹਿੰਮ ਤਹਿਤ ਖੂੰਡਾ ਬਾਈਪਾਸ ਤੇ ਇਕ ਨਾਕਾ ਲਗਾਇਆ ਗਿਆ ਵਾਹਨਾਂ ਦੀ ਚੈਕਿੰਗ ਦੌਰਾਨ ਇੱਕ ਕਾਰ ਇਟੀਔਸ ਕਰੁਸ ਨੂੰ ਖਲਾਰਿਆ ਗਿਆ ਜਿਸ ਵਿੱਚ 2 ਨੌਜਵਾਨ ਸਵਾਰ ਸਨ ।  ਤਲਾਸ਼ੀ ਦੌਰਾਨ ਉਨ੍ਹਾਂ ਵਿੱਚੋਂ ਇੱਕ ਸੰਦੀਪ ਨਾਂ ਦੇ ਨੌਜਵਾਨ  ਕੋਲੋ 10 ਗ੍ਰਾਮ ਅਤੇ ਵਿਕੀ ਨਾ ਦੇ ਦੂਸਰੇ ਨੌਜਵਾਨ  ਕੋਲੋ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਹਨਾਂ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਦੋਨੋਂ ਨਸ਼ਾ ਤਸਕਰ ਅੰਮ੍ਰਿਤਸਰ ਤੋਂ ਹਿਮਾਚਲ ਹੈਰੋਇਨ ਵੇਚਣ ਲਈ ਜਾ ਰਹੇ ਸੀ ਪੁਲਿਸ ਵੱਲੋਂ ਫਿਲਹਾਲ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ।