Connect with us

Punjab

ਜੰਗਲਾਤ ਵਰਕਰ ਯੂਨੀਅਨ ਗੁਰਦਾਸਪੁਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਾਇਆ ਗਿਆ ਧਰਨਾ

Published

on

ਜੰਗਲਾਤ ਵਰਕਰਜ਼ ਯੂਨੀਅਨ ਗੁਰਦਾਸਪੁਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੇਂਜ ਦਫਤਰ ਦੇ ਬਾਹਰ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਧਰਨਾ ਲਗਾਇਆ ਗਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ 3 ਮਹੀਨਿਆਂ ਤੋਂ ਵਰਕਰਾਂ ਦੀਆਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਅਤੇ ਜੋ ਵਰਕਰ ਪਿਛਲੇ 20 -20 ਸਾਲ ਤੋਂ ਕੰਮ ਕਰ ਰਹੇ ਹਨ ਉਹਨਾਂ ਨੂੰ ਪੱਕੇ ਨਹੀਂ ਕੀਤਾ ਗਿਆ ਉਨ੍ਹਾਂ ਨੇ ਕਿਹਾ ਕਿ ਤਨਖਾਹਾਂ ਨਾ ਮਿਲਣ ਕਰਕੇ ਸਾਡਾ ਘਰ ਦਾ ਗੁਜ਼ਾਰਾ ਕਰਨਾ ਬਹੁਤ ਜ਼ਿਆਦਾ ਮੁਸ਼ਕਿਲ ਹੋ ਗਿਆ ਹੈ ਦੂਜੇ ਪਾਸੇ ਲੰਬੇ ਸਮੇਂ ਤੋਂ ਵਿਭਾਗ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਗਿਆ ਜਿਸ ਕਰਕੇ ਸਾਨੂੰ ਮੁਸ਼ਕਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆ ਤੇ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ  ਜੰਗਲਾਤ ਵਰਕਰਜ਼ ਯੂਨੀਅਨ ਗੁਰਦਾਸਪੁਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਾਨੂੰ ਲਾਰੇ ਲਾਏ ਜਾਦੇ ਹਨ ਕਿ ਤੁਹਾਨੂੰ ਪੱਕੇ ਕੀਤਾ ਜਾਵੇਗਾ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾਣਗੀਆਂ ਪਰ ਸਾਡੇ ਨਾਲ ਕੀਤਾ ਵਾਅਦਾ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਜਾਂਦਾ ਉਹਨਾਂ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਸਾਡੀਆਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਜਿਸ ਕਰਕੇ ਘਰ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਹੋ ਗਿਆ ਹੈ

ਉਹਨਾਂ ਨੇ ਕਿਹਾ ਕਿ ਕਈ ਵਰਕਰ ਪਿਛਲੇ ਵੀਹ ਸਾਲ ਤੋਂ ਲਗਾਤਾਰ ਕੰਮ ਕਰ ਰਹੇ ਹਨ ਪਰ ਉਹਨਾਂ ਨੂੰ ਅਨਦੇਖਾ ਕੀਤਾ ਜਾਂਦਾ ਹੈ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਾਡੀ ਜੰਗਲਾਤ ਵਰਕਰ ਯੂਨੀਅਨ ਪੰਜਾਬ ਦੀ ਇਕੋ ਮੰਗ ਹੈ ਕਿ ਸਾਡੀਆਂ ਤਨਖਾਹਾਂ ਸਮੇਂ ਸਿਰ ਪਾਇਆ ਜਾਣ ਅਤੇ ਜੋ ਵਰਕਰ ਪਿਛਲੇ 20-20 ਸਾਲ ਤੋਂ ਲਗਾਤਾਰ ਕੰਮ ਕਰ ਰਹੇ ਹਨ ਉਹਨਾਂ ਨੂੰ ਪੱਕਾ ਕੀਤਾ ਜਾਵੇ ਜੇ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤੇ ਆਉਣ ਵਾਲੇ ਸਮੇਂ ਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਖਿਲਾਫ ਧਰਨੇ ਲਗਾਏ ਜਾਣਗੇ।