Punjab
Dhillon Brothers Suicide Case – ਪਿਤਾ ਦੀ ਪੁਲਿਸ ਨੂੰ ਚੇਤਾਵਨੀ

5 ਸਤੰਬਰ 2023: ਗੋਇੰਦਵਾਲ ਪੁਲ ਤੋਂ ਬਿਆਸ ਦਰਿਆ ਵਿੱਚ ਛਾਲ ਮਾਰਨ ਵਾਲੇ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਦੇ ਪਿਤਾ ਜਤਿੰਦਰ ਪਾਲ ਸਿੰਘ ਨੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਚੇਤਾਵਨੀ ਦੇ ਦਿੱਤੀ ਹੈ। ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਜਸ਼ਨਬੀਰ ਦੀ ਲਾਸ਼ ਮਿਲਣ ਤੋਂ ਬਾਅਦ ਮਾਮਲਾ ਦਰਜ ਹੋਏ 3 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਨਾ ਤਾਂ ਐੱਸਐੱਚਓ ਨਵਦੀਪ ਅਤੇ ਨਾ ਹੀ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਹੋਈ ਹੈ।
ਉਨ੍ਹਾਂ ਕਿਹਾ ਕਿ ਜੇਕਰ ਤਿੰਨਾਂ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਬੁੱਧਵਾਰ ਨੂੰ ਉਨ੍ਹਾਂ ਦੇ ਲੜਕੇ ਜਸ਼ਨਬੀਰ ਦੀ ਮ੍ਰਿਤਕ ਦੇਹ ਨੂੰ ਕਪੂਰਥਲਾ ਹਸਪਤਾਲ ਦੇ ਮੁਰਦਾਘਰ ਤੋਂ ਜਲੰਧਰ ਲੈ ਕੇ ਆਉਣਗੇ। ਇਸ ਤੋਂ ਬਾਅਦ ਉਹ ਮ੍ਰਿਤਕ ਦੇਹ ਨੂੰ ਜਲੰਧਰ ਤੋਂ ਚੰਡੀਗੜ੍ਹ ਲੈ ਕੇ ਜਾਣਗੇ ਅਤੇ ਉਥੇ ਜਾ ਕੇ ਵੱਡਾ ਸੰਘਰਸ਼ ਸ਼ੁਰੂ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ਦੋਵਾਂ ਭਰਾਵਾਂ ਦੀਆਂ ਲਾਸ਼ਾਂ ਨੂੰ ਲੱਭਣ ਵਿੱਚ ਨਾ ਤਾਂ ਪੁਲੀਸ ਪ੍ਰਸ਼ਾਸਨ ਨੇ ਕੋਈ ਮਦਦ ਕੀਤੀ ਅਤੇ ਨਾ ਹੀ ਪੁਲੀਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ।