Uncategorized
ਸੂਰਜੇਵਾਲਾ ਤੇ ਦਿਗਵਿਜੈ ਸਿੰਘ ਨੇ ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਟਵਿੱਟਰ ਰਾਹੀਂ

ਸੂਰਜੇਵਾਲਾ ਤੇ ਦਿਗਵਿਜੈ ਸਿੰਘ ਜੋ ਕਿ ਕਾਂਗਰਸੀ ਆਗੂ ਹਨ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਟ ਤੇ ਟਵੀਟ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਕਿ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਨੇ ਖ਼ੁਦ ਨੂੰ ਹੋਮ ਕੁਆਰੰਟਾਈਨ ਕਰ ਲਿਆ ਹੈ। ਇਸ ਦੌਰਾਨ ਕੋਰੋਨਾ ਇਨਫੈਕਸ਼ਨ ਦੀ ਲਪੇਟ ‘ਚ ਆਏ ਲੀਡਰਾਂ ਦੇ ਕੁਝ ਦਿਨਾਂ ਪਹਿਲਾ ਸੰਪਰਕ ‘ਚ ਆਏ ਲੋਕਾਂ ਨੂੰ ਆਈਸੋਲੇਸ਼ਨ ਦੀ ਅਪੀਲ ਕੀਤੀ ਤੇ ਕਿਹਾ ਕਿ ਉਹ ਕੋਵਿਡ ਟੈਸਟ ਜਰੂਰ ਕਰਵਾ ਲੈਣ।
ਇਸ ਨਾਲ ਕਾਂਗਰਸ ਆਗੂ ਦਿਗਵੈਜ ਸਿੰਘ ਨੇ ਵੀ ਆਪਣੇ ਅਕਾਊਟ ਤੇ ਟਵੀਟ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਕਿ ਉਹ ਵੀ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਇਸ ਲਈ ਉਨ੍ਹਾਂ ਨੇ ਦਿੱਲੀ ਸਥਿਤ ਖ਼ੁਦ ਨੂੰ ਕੁਆਰੰਟਾਈਨ ਕਰ ਲਿਆ ਹੈ। ਉਨ੍ਹਾਂ ਨੇ ਆਪਣੇ ਅਕਾਊਟ ਤੇ ਟਵੀਟ ਕਰਦੇ ਹੋਏ ਕਿਹਾ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪਾਜ਼ੇਟਿਵ ਹੈ ਤੇ ਇਸ ਲਈ ਮੈਂ ਆਪਣੇ ਦਿੱਲੀ ਨਿਵਾਸ ‘ਚ ਖੁਦ ਨੂੰ ਕੁਆਰੰਟਾਈਨ ਕੀਤਾ ਹੈ। ਇਸ ਦੌਰਾਨ ਮੇਰੇ ਸੰਪਰਕ ‘ਚ ਜੋ ਕੋਈ ਵੀ ਆਇਆ ਹੈ ਉਹ ਇਕ ਵਾਰ ਆਪਣਾ ਟੈਸਟ ਜਰੂਰ ਕਰਵਾਉਣ ਤੇ ਨਾਲ ਹੀ ਖੁਦ ਨੂੰ ਆਈਸੋਲੇਸ਼ਨ ‘ਚ ਰੱਖ ਕੇ ਆਪਣੀ ਸਿਹਤ ਦਾ ਖਿਆਲ ਰੱਖਣ ਤੇ ਸਾਰੀਆਂ ਸਾਵਧਾਨੀਆਂ ਵਰਤਣ। ਕਾਂਗਰਸੀ ਆਗੂ ਰਣਦੀਪ ਸਿੰਘ ਸੂਰਜੇਵਾਲਾ ਨੇ ਟਵੀਟ ਕਰ ਕੇ ਖ਼ੁਦ ਦੇ ਇਨਫੈਕਟਿਡ ਹੋਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, ‘ਅੱਜ ਸਵੇਰੇ ਮੇਰੀ ਕੋਵਿਡ-19 ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਪਿਛਲੇ ਪੰਜ ਦਿਨਾਂ ਦੌਰਾਨ ਜਿਹੜੇ ਵੀ ਲੋਕ ਮੇਰੇ ਸੰਪਕ ਵਿਚ ਆਏ ਹਨ, ਖ਼ੁਦ ਨੂੰ ਆਈਸੋਲੇਟ ਕਰ ਲੈਣ ਤੇ ਕੋਵਿਡ-19 ਟੈਸਟ ਜ਼ਰੂਰ ਕਰਵਾਉਣ।